16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਬਾਬਾ ਦੀਪ ਸਿੰਘ ਦੀ ਕੁਰਬਾਨੀ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਲੋੜ - ਭਾਈ ਜਤਿੰਦਰ ਪਾਲ

ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਵਾਹਿਗੁਰੂ ਸਿਮਰਨ ਕੇਂਦਰ ਵਲੋਂ ਆਰੰਭੀ ਪ੍ਰਭਾਤ ਫੇਰੀ ਦੀ ਲੜੀ ’ਚ ਸਥਾਨਕ ਮੁਹੱਲਾ ਹਰਨਾਮਪੁਰਾ ਦੀ ਸੰਗਤ ਵਲੋਂ ਰੱਖੇ ਪ੍ਰੋਗਰਾਮ ’ਚ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਮਰਨ ਕੇਂਦਰ ਦੇ ਪ੍ਰਚਾਰਕ ਭਾਈ ਜਤਿੰਦਰ ਪਾਲ ਸਿੰਘ ਰਾਜਾ ਨੇ ਦੱਸਿਆ ਕਿ ਅੱਜ ਦਾ ਇਹ ਗੁਰਮਤਿ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਤੇ ਨਾਮਵਰ ਸ਼ਹੀਦਾਂ ’ਚੋਂ ਖਾਸ ਸ਼ਹੀਦ ਵਜੋਂ ਬਾਬਾ ਦੀਪ ਸਿੰਘ ਜੀ ਨੂੰ ਸਤਿਕਾਰਿਆ ਜਾਂਦਾ ਹੈ, ਕਿਉਂਕਿ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਵੀ ਯਾਦ ਕੀਤਾ ਜਾਂਦਾ ਹੈ।

ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਵਾਹਿਗੁਰੂ ਸਿਮਰਨ ਕੇਂਦਰ ਵਲੋਂ ਆਰੰਭੀ ਪ੍ਰਭਾਤ ਫੇਰੀ ਦੀ ਲੜੀ ’ਚ ਸਥਾਨਕ ਮੁਹੱਲਾ ਹਰਨਾਮਪੁਰਾ ਦੀ ਸੰਗਤ ਵਲੋਂ ਰੱਖੇ ਪ੍ਰੋਗਰਾਮ ’ਚ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਮਰਨ ਕੇਂਦਰ ਦੇ ਪ੍ਰਚਾਰਕ ਭਾਈ ਜਤਿੰਦਰ ਪਾਲ ਸਿੰਘ ਰਾਜਾ ਨੇ ਦੱਸਿਆ ਕਿ ਅੱਜ ਦਾ ਇਹ ਗੁਰਮਤਿ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਤੇ ਨਾਮਵਰ ਸ਼ਹੀਦਾਂ ’ਚੋਂ ਖਾਸ ਸ਼ਹੀਦ ਵਜੋਂ ਬਾਬਾ ਦੀਪ ਸਿੰਘ ਜੀ ਨੂੰ ਸਤਿਕਾਰਿਆ ਜਾਂਦਾ ਹੈ, ਕਿਉਂਕਿ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਸ਼ਹੀਦ ਬਾਬਾ ਦੀਪ ਸਿੰਘ ਦੀ ਜੀਵਨੀ, ਕੁਰਬਾਨੀ, ਸ਼ਰਧਾ, ਸੂਰਮਗਤੀ ਵਰਗੀਆਂ ਅਨੇਕਾਂ ਉਦਾਹਰਨਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਵਰਤਮਾਨ ਸਰੋਕਾਰਾਂ ਦੇ ਨਜਰੀਏ ਨਾਲ ਬਾਬਾ ਦੀਪ ਸਿੰਘ ਦੀ ਜੀਵਨੀ ਤੋਂ ਪ੍ਰੇਰਨਾ ਲੈਣੀ ਜ਼ਰੂਰੀ ਹੈ। ਵਾਹਿਗੁਰੂ ਸਿਮਰਨ ਕੇਂਦਰ ਦੇ ਨਿਸ਼ਕਾਮ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ, ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਮੁਹੱਲਾ ਹਰਨਾਮਪੁਰਾ ਦੀ ਸੰਗਤ ਵਲੋਂ ਵਾਹਿਗੁਰੂ ਸਿਮਰਨ ਕੇਂਦਰ ਦੇ ਪੰਜ ਪਿਆਰਿਆਂ ਦਾ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨ ਹੋਇਆ, ਜਦਕਿ ਕੇਂਦਰ ਦੇ ਪ੍ਰਬੰਧਕਾਂ ਨੇ ਮੁਹੱਲਾ ਹਰਨਾਮਪੁਰਾ ਦੀ ਸੰਗਤ ਦਾ ਸਨਮਾਨ ਨਿਸ਼ਾਨੀ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਸਮੇਤ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਮੇਰਾ ਯੁਵਾ ਭਾਰਤ ਵਲੋਂ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਸਮਾਗਮ 2026-27 ਕਰਵਾਇਆ ਅਗਲੀ ਖ਼ਬਰ ਰਛਪਾਲ ਸਿੰਘ ਸ਼ੋਸਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਟੇਟ ਮੀਡੀਆ ਕੋਆਰਡੀਨੇਟਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।