19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਿੰ. ਕ੍ਰਿਸ਼ਨ ਲਾਲ ਡਾ. ਅੰਬੇਡਕਰ ਗਿਆਨ ਜੋਤੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਗਿਆਨ ਜੋਤੀ ਚੈਰੀਟੇਬਲ ਟਰੱਸਟ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਡਾਕਟਰ ਡਾ.

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਗਿਆਨ ਜੋਤੀ ਚੈਰੀਟੇਬਲ ਟਰੱਸਟ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਡਾਕਟਰ ਡਾ. ਬੀ.ਆਰ ਅੰਬੇਡਕਰ ਲਾਇਬ੍ਰੇਰੀ ਫ਼ਰੀਦਕੋਟ ਵਿਖੇ ਹੋਈ। ਮੀਟਿੰਗ ਵਿਚ ਟਰੱਸਟ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ। ਮੀਟਿੰਗ ਵਿਚ ਸਰਬਸੰਮਤੀ ਨਾਲ ਕ੍ਰਿਸ਼ਨ ਲਾਲ ਪ੍ਰਿੰਸੀਪਲ ਨੂੰ ਪ੍ਰਧਾਨ ਅਤੇ ਗੁਰਨਾਮ ਸਿੰਘ ਲੈਕਚਰਾਰ ਕੋਟਕਪੂਰਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਇਹ ਮਤਾ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ ਅਤੇ ਦੋ ਸਾਲ ਬਾਅਦ ਨਵੀਂ ਚੋਣ ਕਰਨੀ ਲਾਜ਼ਮੀ ਹੋਵੇਗਾ। ਨਵੇਂ ਚੁਣੇ ਗਏ ਪ੍ਰਧਾਨ ਕ੍ਰਿਸ਼ਨ ਲਾਲ ਵਲੋਂ ਟਰੱਸਟ ਦੀਆਂ ਗਤੀਵਿਧੀਆਂ ਵਧਾਉਣ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜੋਗਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਦਰਸ਼ਨ ਸਿੰਘ, ਗੁਰਮੀਤ ਸਿੰਘ ਲੈਕਚਰਾਰ, ਹਰਬੰਸ ਸਿੰਘ ਲੈਕਚਰਾਰ, ਚਰਨਜੀਤ ਸਿੰਘ ਭੱਟੀ, ਸੂਬੇਦਾਰ ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ ਸ਼ੈਰੀ ਲੈਕਚਰਾਰ, ਰਾਮ ਚੰਦ ਸੁਪਰਡੈਂਟ ਮਾਈ ਗੋਦੜੀ, ਬਲਵੰਤ ਸਿੰਘ ਐਸ.ਡੀ.ਓ., ਸੰਤੋਖ ਸਿੰਘ ਐਸ.ਡੀ.ਓ. ਆਦਿ ਟਰੱਸਟ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਫ਼ਰੀਦਕੋਟ ਤੋਂ ਵੱਡਾ ਜਥਾ ਦਿੱਲੀ ਸੰਸਦ ਮਾਰਚ ’ਚ ਹੋਵੇਗਾ ਸ਼ਾਮਿਲ- ਬੰਨੀ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।