18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਗਰਾਈਂ ਕਲਾਂ ਮੰਡਲ ਵਲੋਂ ਬੀਜੇਪੀ ਦੇ ਐਸ.ਸੀ. ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਗਰਾਈਂ ਕਲਾਂ, 18 ਨਵੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੇਵੇਵਾਲਾ (ਐਸ. ਸੀ.

ਅਜੀਤ ਡੈਸਕ 19-11-2026
ਪੰਜਗਰਾਈਂ ਕਲਾਂ, 18 ਨਵੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੇਵੇਵਾਲਾ (ਐਸ.ਸੀ. ਮੋਰਚਾ) ਵਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੰਗਠਨ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਦੀ ਰਸਮੀ ਸ਼ੁਰੂਆਤ ਪੰਜਗਰਾਈਂ ਕਲਾਂ ਮੰਡਲ ਦੇ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਰਸ਼ਦੀਪ ਸਿੰਘ ਭਲੂਰੀਆ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਾਕਮ ਸਿੰਘ ਮੌੜ ਨੂੰ ਐਸ.ਸੀ. ਮੋਰਚੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮ ਵੀ ਕੀਤੀ ਗਈ। ਇਸ ਮੌਕੇ ਡਾ. ਕਸ਼ਮੀਰ ਸਿੰਘ ਜਨਰਲ ਸਕੱਤਰ ਐਸ.ਸੀ. ਮੋਰਚਾ, ਰਮਨਦੀਪ ਸਿੰਘ ਮਲਹੋਤਰਾ, ਕੌਰ ਸਿੰਘ ਸਰਾਵਾਂ, ਰਵਿੰਦਰ ਤਾਇਲ ਜ਼ਿਲ੍ਹਾ ਮੀਤ ਪ੍ਰਧਾਨ ਵਪਾਰ ਵਿੰਗ, ਜਸਵਿੰਦਰ ਸਿੰਘ ਕਿਸਾਨ ਮੋਰਚਾ, ਸੁਖਦੀਪ ਸਿੰਘ, ਜਸਵਿੰਦਰ ਸਿੰਘ ਭਲੂਰੀਆ, ਰਜਿੰਦਰ ਸਿੰਘ, ਸੁਖਦੀਪ ਸਿੰਘ, ਕੱਤਰ ਸਿੰਘ, ਲਵਪ੍ਰੀਤ ਸਿੰਘ, ਸਿਮਰਜੀਤ ਸਿੰਘ, ਦਰਸ਼ਨ ਸਿੰਘ, ਕੁਲਜਿੰਦਰ ਸਿੰਘ, ਸਾਜਨ ਸਿੰਘ, ਮਨਤਾਰ ਸਿੰਘ, ਨਿੱਕਾ ਸਿੰਘ, ਜਸਕਰਨ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਹਰਸ਼ਦੀਪ ਸਿੰਘ, ਕਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਵਿਸ਼ਾਲ, ਦੀਪ ਸਿੰਘ, ਬਲਰਾਜ ਸਿੰਘ, ਗੱਬਰ ਸਿੰਘ, ਅੰਮ੍ਰਿਤ ਸਿੰਘ ਸ਼ੰਮੀ, ਦਾਰਾ ਸਿੰਘ, ਰਣਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਖੋਜ ਅੰਤਰਰਾਸ਼ਟਰੀ ਜਨਰਲ ’ਚ ਪ੍ਰਕਾਸ਼ਿਤ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।