18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਦੁਆਰਾ ਕਲਗੀਧਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਗਲੀ ਨੰਬਰ 7 ਦਸਮੇਸ਼ ਨਗਰ ਅੰਮ੍ਰਿਤਸਰ ਰੋਡ ਮੋਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਨਗਰ ਕੀਰਤਨ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਅਰੰਭ ਹੋਇਆ। ਨਗਰ ਕੀਰਤਨ ਦੀ ਅਗਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਕਰ ਰਹੇ ਸਨ ਜਦ ਕਿ ਅਜਵਿੰਦਰ ਸਿੰਘ, ਡਾ.

ਗੁਰਦੁਆਰਾ ਕਲਗੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਾਲ ਹਨ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲੇ ਤੇ ਸੰਗਤਾਂ। ਤਸਵੀਰ: ਹਰਜੀਤ ਸਿੰਘ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਗਲੀ ਨੰਬਰ 7 ਦਸਮੇਸ਼ ਨਗਰ ਅੰਮ੍ਰਿਤਸਰ ਰੋਡ ਮੋਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਨਗਰ ਕੀਰਤਨ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਅਰੰਭ ਹੋਇਆ। ਨਗਰ ਕੀਰਤਨ ਦੀ ਅਗਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਕਰ ਰਹੇ ਸਨ ਜਦ ਕਿ ਅਜਵਿੰਦਰ ਸਿੰਘ, ਡਾ. ਰੇਸ਼ਮ ਸਿੰਘ, ਜਥੇਦਾਰ ਅਮਰੀਕ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ ਖ਼ਾਲਸਾ ਨੇ ਜਿੱਥੇ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਈ, ਉੱਥੇ ਬਲਜਿੰਦਰ ਸਿੰਘ, ਗੁਰਲਾਲ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਖ਼ਾਲਸਾ, ਦਲਵੀਰ ਸਿੰਘ ਖ਼ਾਲਸਾ, ਹਰਜੀਤ ਸਿੰਘ ਖ਼ਾਲਸਾ ਨੇ ਨਿਸ਼ਾਨ ਸਾਹਿਬ ਵਜੋਂ ਨਗਰ ਕੀਰਤਨ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ। ਗਤਕੇ ਵਾਲੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਵਿਖਾ ਕੇ ਸੰਗਤਾਂ ਦਾ ਮਨ ਮੋਹ ਲਿਆ। ਨਗਰ ਕੀਰਤਨ ਦੇ ਸਾਰੇ ਰਸਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਕੀਰਤਨੀ ਜਥੇ, ਗਿਆਨੀ ਹਰਪ੍ਰੀਤ ਸਿੰਘ ਦੇ ਰਾਗੀ ਜਥੇ, ਭਾਈ ਗੁਰਬਚਨ ਸਿੰਘ ਸ਼ੇਰਪੁਰੀ ਦੇ ਕਵੀਸ਼ਰੀ ਜਥੇ ਤੇ ਮਾਝੇ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਗੁਰਬਾਣੀ ਕੀਰਤਨ, ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪੁੱਜਾ। ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ, ਜਥੇਦਾਰ ਜਗਤਾਰ ਸਿੰਘ, ਹਰਦਿਆਲ ਸਿੰਘ ਸੇਖਾ, ਮਾਸਟਰ ਮੇਹਰ ਸਿੰਘ, ਨਵਦੀਪ ਸਿੰਘ ਭੱਟੀ, ਡਾ. ਸੁਰਜੀਤ ਸਿੰਘ, ਮਲਕੀਤ ਸਿੰਘ, ਮੰਗਲ ਸਿੰਘ, ਮੰਗਾ ਸਿੰਘ, ਥਾਣੇਦਾਰ ਮਲੂਕ ਸਿੰਘ, ਗੁਰਚਰਨ ਸਿੰਘ, ਸਾਹਿਬ ਸਿੰਘ, ਦਰਸ਼ਨ ਸਿੰਘ ਫਰਵਾਹਾ, ਕੁਲਦੀਪ ਸਿੰਘ, ਕਰਨੈਲ ਸਿੰਘ, ਪਵਿੱਤਰ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਜਗਜੀਤ ਸਿੰਘ ਧਾਲੀਵਾਲ, ਮਾਸਟਰ ਜਗਤ ਪ੍ਰਕਾਸ਼, ਜਸਵੀਰ ਸਿੰਘ ਜੱਸਲ, ਥਾਣੇਦਾਰ ਦਰਸ਼ਨ ਸਿੰਘ, ਤਰਸੇਮ ਸਿੰਘ, ਮੰਦਰ ਸਿੰਘ, ਖੁਸ਼ਰਾਜ ਸਿੰਘ, ਅਵਤਾਰ ਸਿੰਘ, ਵੀਰ ਸਿੰਘ, ਰੇਸ਼ਮ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਵੜੈਚ, ਡਾ. ਹਰਨੇਕ ਸਿੰਘ, ਮਹਾਵੀਰ ਸਿੰਘ, ਬਸੰਤ ਸਿੰਘ, ਜਰਨੈਲ ਸਿੰਘ ਨੈਸਲੇ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਅਮਨਦੀਪ ਆਰਕੀਟੈਕਚਰ, ਮਹਿੰਦਰ ਸਿੰਘ, ਮਾਸਟਰ ਸੁਖਮੰਦਰ ਸਿੰਘ, ਹੰਸਰਾਜ ਜੋਸ਼ੀ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਨਗਰ ਕੀਰਤਨ ਦੇ ਅਖੀਰ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੁੰਬਈ ’ਚ ਦਾਊਦ ਨਾਲ ਜੁੜੀ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ’ਤੇ ਰੋਕ ਅਗਲੀ ਖ਼ਬਰ ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਵਲੋਂ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।