18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ- ਹਰਗੋਬਿੰਦ ਕੌਰ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਅਹਿਮ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਸਮੇਂ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ। 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਅਹਿਮ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਦੀ ਰਾਜਨੀਤੀ ਵਿਚ ਔਰਤਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਇਸਤਰੀ ਵਿੰਗ ਰਾਹੀਂ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜ ਕੇ ਪਿੰਡਾਂ, ਸ਼ਹਿਰਾਂ ਤੇ ਵਾਰਡ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਔਰਤਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਗੰਭੀਰ ਮਸਲੇ ’ਤੇ ਵੀ ਚਰਚਾ ਹੋਈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੁਹਿੰਮ ਵਿਚ ਔਰਤਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਦੀਆਂ ਆਗੂ ਤੇ ਵਰਕਰ ਪੂਰੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੀਆਂ। ਔਰਤਾਂ ਨੂੰ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ, ਤਾਂ ਜੋ ਪਾਰਟੀ ਦੀ ਜਥੇਬੰਦਕ ਪਕੜ ਮਜ਼ਬੂਤ ਹੋਣ ਦੇ ਨਾਲ ਪੰਜਾਬ ਦੇ ਹਿੱਤਾਂ ਦੀ ਆਵਾਜ਼ ਹੋਰ ਬੁਲੰਦ ਕੀਤੀ ਜਾ ਸਕੇ।
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ 20 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਬਿਜਲੀ ਤਾਰਾਂ ਦੀ ਸਪਾਰਕਿੰਗ ਕਾਰਨ ਪਰਾਲੀ ਦੀਆਂ ਗੱਠਾਂ ਨਾਲ ਭਰਿਆ ਟਰਾਲਾ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।