ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਪੁਨਰਗਠਨ ਸੁਖਚੈਨ ਸਿੰਘ ਬਰਾੜ ਪ੍ਰਧਾਨ ਤੇ ਸੁਰੇਸ਼ ਅਰੋੜਾ ਮੀਤ ਪ੍ਰਧਾਨ ਬਣੇ
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਕਾਲਜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਮੁਕਤ ਪ੍ਰਿੰਸੀਪਲ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਿੰਗੜਾ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ।
ਦ
ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਫ਼ਰੀਦਕੋਟ ਦੇ ਨਵੇਂ ਚੁਣੇ ਪ੍ਰਧਾਨ ਸੁਖਚੈਨ ਸਿੰਘ ਬਰਾੜ, ਮੀਤ ਪ੍ਰਧਾਨ ਸੁਰੇਸ਼ ਅਰੋੜਾ, ਪ੍ਰਿੰ. ਰਾਜੇਸ਼ ਮੋਹਨ ਅਤੇ ਮੈਂਬਰ। ਅਜੀਤ ਤਸਵੀਰ
20-11-2026
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਕਾਲਜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਮੁਕਤ ਪ੍ਰਿੰਸੀਪਲ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਿੰਗੜਾ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਦੱਸਿਆ ਕਿ ਕੋਟਕਪੂਰਾ ਰੋਡ ’ਤੇ ਕਾਲਜ ਦੀ ਜ਼ਮੀਨ ਦੇ ਰੱਖ ਰਖਾਵ ਸਾਫ਼ ਸਫ਼ਾਈ ਅਤੇ ਵਿਕਾਸ ਬਾਰੇ ਚਰਚਾ ਕੀਤੀ ਅਤੇ ਸਭਨਾ ਨੇ ਵਿਸ਼ਵਾਸ ਦਿਵਾਇਆ ਕਿ ਕਾਲਜ ਦੇ ਵਿਕਾਸ ਲਈ ਕਾਲਜ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਕਿਸੇ ਵੀ ਗੱਲ ’ਚ ਕੋਈ ਕਮੀ ਪੇਸ਼ੀ ਨਹੀਂ ਆਉਣ ਦੇਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਆਪਣੇ ਘਰੇਲੂ ਰੁਝੇਵਿਆਂ ਨੂੰ ਮੱਦੇਨਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਅਸਮਰੱਥਾ ਪ੍ਰਗਟਾਈ ਅਤੇ ਮੀਟਿੰਗ ਵਿਚ ਹਾਜ਼ਰ ਡਾਇਰੈਕਟਰ ਸੁਖਚੈਨ ਸਿੰਘ ਬਰਾੜ ਦਾ ਨਾਮ ਪੇਸ਼ ਕੀਤਾ। ਸਰਬਸੰਮਤੀ ਨਾਲ ਸੁਖਚੈਨ ਸਿੰਘ ਬਰਾੜ ਪ੍ਰਿੰਸੀਪਲ ਡਾਇਰੈਕਟਰ, ਆਰਟੀਟੈਕਟ ਅਤੇ ਡਿਵੈਲਪਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣ ਵਾਲਾ ਨੂੰ ਓਲਡ ਸਟੂਡੈਂਟਸ ਐਸੋਸੀਏਸ਼ਨ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦਾ ਪ੍ਰਧਾਨ ਚੁਣਿਆ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਿੰਗੜਾ ਨੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਲਈ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰੇਸ਼ ਅਰੋੜਾ ਦਾ ਨਾਮ ਪੇਸ਼ ਕੀਤਾ ਤਾਂ ਸਰਬਸੰਮਤੀ ਨਾਲ ਸੁਰੇਸ਼ ਅਰੋੜਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਵੇਂ ਸਾਲ ਦੇ ਸ਼ੁਰੂ ਵਿਚ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਕਾਲਜ ਵਿਖੇ ਕੀਤਾ ਜਾਵੇਗਾ, ਜਿਸ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੂੰ ਸੱਦਾ ਪੱਤਰ ਦੇ ਕੇ ਉਨ੍ਹਾਂ ਨੂੰ ਉਸ ਪ੍ਰੋਗਰਾਮ ਵਿਚ ਸ਼ਾਮਿਲ ਕੀਤਾ ਜਾਵੇਗਾ। ਐਸ.ਐਸ. ਬਰਾੜ ਅਤੇ ਸੁਰੇਸ਼ ਅਰੋੜਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਸ ਕਾਲਜ ਦੇ ਵਿਦਿਆਰਥੀ ਰਹੇ ਹਨ ਉਹ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਮੈਂਬਰ ਬਣਨ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਦੀ ਮੀਟਿੰਗ ਹਰ ਮਹੀਨੇ ਹੋਇਆ ਕਰੇਗੀ। ਅੰਤ ਵਿਚ ਪ੍ਰੋ. ਤੇਜਿੰਦਰ ਸਿੰਘ ਢੀਂਡਸਾ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਨਵੀਨ ਜੈਨ, ਚਰਨਜੀਤ ਕੌਰ ਬਰਾੜ, ਪ੍ਰੋ. ਰੁਪਿੰਦਰ ਕੌਰ ਅਤੇ ਬੀਰ ਇੰਦਰਜੀਤ ਸਿੰਘ ਹਾਜ਼ਰ ਸਨ।