25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ . ਏ . ਵੀ . ਐਡਵਰਡ ਗੰਜ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਲੋਟ, 24 ਨਵੰਬਰ (ਪਾਟਿਲ)- ਡੀ. ਏ.

ਅਜੀਤ ਡੈਸਕ 25-11-2026
ਮਲੋਟ, 24 ਨਵੰਬਰ (ਪਾਟਿਲ)- ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ। ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਬਾਅਦ ਸਕੂਲ ਦੇ ਸੰਗੀਤ ਵਿਭਾਗ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਨਾਮ ਜਪੋ, ਕਿਰਤ ਕਰੋ, ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਪ੍ਰੇਰਨਾਦਾਇਕ ਵੀਡੀਓ ਵੱਖ-ਵੱਖ ਕਲਾਸਾਂ ਨੂੰ ਦਿਖਾਏ ਗਏ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਐਸ . ਐਸ . ਜੈਨ ਸਭਾ ਵਲੋਂ ਲਾਲੀ ਗਗਨੇਜਾ ਜੈਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।