25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰੁਪਾਣਾ, 24 ਨਵੰਬਰ (ਜਗਜੀਤ ਸਿੰਘ)- ਗੁਰਦੁਆਰਾ ਗੁਰੂਸਰ ਅਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ’ਚ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 25-11-2026
ਰੁਪਾਣਾ, 24 ਨਵੰਬਰ (ਜਗਜੀਤ ਸਿੰਘ)- ਗੁਰਦੁਆਰਾ ਗੁਰੂਸਰ ਅਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ’ਚ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਗੁਰੂਆਂ ਦੀ ਬਾਣੀ ਸੁਣਾ ਕੇ ਗੁਰੂ ਚਰਨਾਂ ਨਾਲ ਜੋੜੀ ਰੱਖਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਤੇ ਗੁਰਦੀਪ ਸਿੰਘ ਸੰਧੂ ਵਲੋਂ ਆਈ ਸੰਗਤ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਤਰ੍ਹਾਂ ਪਿੰਡ ਸੋਥਾ, ਭੰਗਚੜੀ, ਦਬੜਾ, ਧਿਗਾਣਾ, ਤਾਮਕੋਟ, ਫੂਲੇਵਾਲਾ, ਮਹਿਰਾਜਵਾਲਾ, ਚੱਕ ਦੂਹੇਵਾਲਾ ਆਦਿ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਮਨਾਇਆ ਗਿਆ। ਇਸ ਮੌਕੇ ਸਰਪੰਚ ਰਵਿੰਦਰ ਸਿੰਘ ਹੁੰਦਲ, ਸਾਬਕਾ ਸਰਪੰਚ ਹਰਨੇਕ ਸਿੰਘ, ਬੋਹੜ ਸਿੰਘ ਬਰਾੜ, ਪ੍ਰਧਾਨ ਸੁਰਜੀਤ ਸਿੰਘ, ਮਨਿੰਦਰ ਬਰਾੜ, ਜਗਸੀਰ ਸਿੰਘ ਸੋਥਾ, ਹਰਮਨ ਬਰਾੜ, ਕਾਲਾ ਖੋਸਾ, ਜਵੰਦ ਸਿੰਘ ਖੋਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਬਾਬਾ ਬਲਜੀਤ ਸਿੰਘ ਨੇ ਲੋਕਾਂ ਨੂੰ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।