27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਵਿਰਕ ਖੇੜਾ ਵਿਖੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਮਲੋਟ, 26 ਨਵੰਬਰ (ਪਾਟਿਲ)-ਹਲਕਾ ਮਲੋਟ ਅਧੀਨ ਪੈਂਦੇ ਪਿੰਡ ਵਿਰਕ ਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਦੇ ਪ੍ਰਮੁੱਖ ਆਗੂਆਂ ਤੇ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੁਰਲਾਲ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਬਿੱਟੂ ਮੈਂਬਰ, ਕੁਲਦੀਪ ਸਿੰਘ, ਦਿਲਬਾਗ ਸਿੰਘ, ਹਰਿੰਦਰ ਸਿੰਘ, ਕਮਲਜੀਤ ਸਿੰਘ ਕੰਗ ਅਤੇ ਗੁਰਸੇਵਕ ਸਿੰਘ ਆਦਿ ਆਪਣੇ ਸਾਥੀਆਂ ਤੇ ਪਰਿਵਾਰਾਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ।

?? 27-11-2026
ਮਲੋਟ, 26 ਨਵੰਬਰ (ਪਾਟਿਲ)-ਹਲਕਾ ਮਲੋਟ ਅਧੀਨ ਪੈਂਦੇ ਪਿੰਡ ਵਿਰਕ ਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਦੇ ਪ੍ਰਮੁੱਖ ਆਗੂਆਂ ਤੇ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੁਰਲਾਲ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਬਿੱਟੂ ਮੈਂਬਰ, ਕੁਲਦੀਪ ਸਿੰਘ, ਦਿਲਬਾਗ ਸਿੰਘ, ਹਰਿੰਦਰ ਸਿੰਘ, ਕਮਲਜੀਤ ਸਿੰਘ ਕੰਗ ਅਤੇ ਗੁਰਸੇਵਕ ਸਿੰਘ ਆਦਿ ਆਪਣੇ ਸਾਥੀਆਂ ਤੇ ਪਰਿਵਾਰਾਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ। ਸਮਾਗਮ ਦੌਰਾਨ ਹਰਪ੍ਰੀਤ ਸਿੰਘ ਕੋਟਭਾਈ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਇਨ੍ਹਾਂ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪੁਸ਼ਪਿੰਦਰ ਸਿੰਘ ਲੱਕੜਵਾਲਾ ਸਰਕਲ ਪ੍ਰਧਾਨ, ਬਸੰਤ ਸਿੰਘ, ਰਮਨੀਤ ਕੌਰ ਬਲਾਕ ਸੰਮਤੀ ਮੈਂਬਰ, ਸਤਵਿੰਦਰ ਸਿੰਘ ਸਰਾਂ ਸਾਬਕਾ ਮੈਂਬਰ, ਚਰਨਜੀਤ ਸਿੰਘ ਕਾਕਾ ਕੰਗ, ਜਗਸੀਰ ਸਿੰਘ ਮਾਨ, ਜਸਵਿੰਦਰ ਸਿੰਘ ਨਾਟੀ ਸਾਬਕਾ ਸਰਪੰਚ, ਕੰਵਲਜੀਤ ਸਿੰਘ ਕੰਗ, ਲਖਵਿੰਦਰ ਸਿੰਘ ਲੱਖਾ ਕੰਗ, ਸੁਖਚਰਨ ਸਿੰਘ ਕੰਗ ਸਾਬਕਾ ਮੈਂਬਰ, ਗੁਰਲਾਲ ਸਿੰਘ ਕੰਗ, ਜਗਜੀਤ ਸਿੰਘ ਕੰਗ, ਨਰਿੰਦਰ ਸਿੰਘ ਸੰਧੂ ਅਤੇ ਸੇਰਪ੍ਰੀਤ ਸਿੰਘ ਭੁਲੇਰੀਆਂ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਸਰਕਾਰੀ ਸਕੂਲ (ਲੜਕੇ) ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।