27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੂਬੇ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਤੇ ਪੰਜਾਬ ਹਿਤੈਸ਼ੀ ਧਿਰਾਂ ਇਕੱਠੀਆਂ ਹੋਣ-ਢਿੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਡਾ. ਅੰਬੇਡਕਰ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।

ਗੁਰਮੀਤ ਸਿੰਘ ਢਿੱਲੋਂ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਡਾ. ਅੰਬੇਡਕਰ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ ਗਈ। ਇਸ ਮੋਰਚੇ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੋਂ ਇਲਾਵਾ ਔਰਤ ਵਰਕਰਾਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਫ਼ਸਲੀ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ’ਤੇ 28 ਮਾਰਚ 2022 ਨੂੰ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ ਅਤੇ ਥਾਣਾ ਲੰਬੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਉਸ ਸਮੇਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਕੇਸ ਸਮੇਤ ਵੱਖ-ਵੱਖ ਅੰਦੋਲਨਾਂ ਦੌਰਾਨ ਦਰਜ ਕੀਤੇ ਸਾਰੇ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਜਥੇਬੰਦੀਆਂ ਅਨੁਸਾਰ ਕੇਸ ਵਾਪਸ ਲੈਣ ਦੀ ਬਜਾਏ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤੇ ਗਏ ਅਤੇ ਕਿਸਾਨ-ਮਜ਼ਦੂਰ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ। ਉਨ੍ਹਾਂ ਕਿਹਾ ਕਿ 22 ਅਗਸਤ ਨੂੰ ਖੇਤੀਬਾੜੀ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਦੌਰਾਨ ਵੀ ਮੰਤਰੀ ਵਲੋਂ ਕੁਝ ਦਿਨਾਂ ਵਿਚ ਕੇਸ ਵਾਪਸ ਕਰਵਾਉਣ ਅਤੇ ਜ਼ਿਲ੍ਹੇ ਨਾਲ ਸੰਬੰਧਿਤ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਨ ਦਾ ਜਨਤਕ ਭਰੋਸਾ ਦਿੱਤਾ ਗਿਆ ਸੀ, ਪਰ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਹੋਈ। ਕਿਸਾਨ ਆਗੂ ਗੁਰਪਾਸ਼ ਸਿੰਘ ਤੇ ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂੰਨਣ ਖੁਰਦ ਨੇ ਕਿਹਾ ਕਿ ਸਰਕਾਰ ਵਲੋਂ ਮਜ਼ਦੂਰਾਂ, ਕਿਸਾਨਾਂ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਨੂੰ ਚਾਰ ਮਹੀਨਿਆਂ ਵਿਚ ਖ਼ਤਮ ਕਰਨ ਦੀ ਗਾਰੰਟੀ ਦੇਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਹੋਰ ਗੰਭੀਰ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਲਈ ਮਜ਼ਬੂਰ ਹੋਣ ਵਾਲੇ ਕਿਸਾਨਾਂ ਖ਼ਿਲਾਫ਼ ਵੀ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਮੋਰਚੇ ਦੌਰਾਨ ਅੰਦੋਲਨਾਂ ਵਿਚ ਦਰਜ ਕੇਸ ਵਾਪਸ ਲੈਣ, ਕਿਸਾਨਾਂ ਤੇ ਮਜ਼ਦੂਰਾਂ ਪੱਖੀ ਖੇਤੀ ਨੀਤੀ ਲਾਗੂ ਕਰਨ, ਘਰੇਲੂ ਬਿਜਲੀ ਬਿੱਲਾਂ ਦੇ ਖੜ੍ਹੇ ਬਕਾਏ ਖ਼ਤਮ ਕਰਨ, ਨਸ਼ਿਆਂ ਦੇ ਥੋਕ ਉਤਪਾਦਕਾਂ ਤੇ ਵਪਾਰੀਆਂ ਸਮੇਤ ਉਨ੍ਹਾਂ ਦੇ ਕਥਿਤ ਸਿਆਸੀ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਦੇ ਢੁਕਵੇਂ ਪ੍ਰਬੰਧ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਇਸ ਮੌਕੇ ਰੰਗਾ ਸਿੰਘ, ਮਨੋਹਰ ਸਿੰਘ ਸਿੱਖਵਾਲਾ, ਦਲਵਿੰਦਰ ਸਿੰਘ, ਨਿਸ਼ਾਨ ਸਿੰਘ ਕੱਖਾਂਵਾਲੀ, ਰਾਜਭਿੰਦਰ ਸਿੰਘ ਸਿੱਖਵਾਲਾ, ਰਾਜਾ ਸਿੰਘ ਮਹਾਂਬੱਧਰ, ਸੁਖਦੇਵ ਦਾਸ ਭਲਾਈਆਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਡੀ. ਸਕੂਲ ਦੀ ਵਿਦਿਆਰਥਣ ਸਨਮਜੋਤ ਨੇ ਕਰਾਟੇ ’ਚ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਦੋ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।