27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਲੈਕਮੇਲ ਕਰਕੇ ਲੱਖਾਂ ਰੁਪਏ ਬਟੋਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਇੱਥੋਂ ਦੀ ਅਮਨ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਉਸ ਦੇ ਪਤੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਮਨੋਹਰ ਸਿੰਘ ਸਿੱਖਵਾਲਾ, ਰੰਗਾ ਸਿੰਘ, ਦਲਵਿੰਦਰ ਸਿੰਘ ਸਿੱਖਵਾਲਾ, ਨਿਸ਼ਾਨ ਸਿੰਘ ਕੱਖਾਂਵਾਲੀ, ਰਾਜਭਿੰਦਰ ਸਿੰਘ, ਰਾਜਾ ਸਿੰਘ ਮਹਾਂਬੱਧਰ ਅਤੇ ਸੁਖਦੇਵ ਦਾਸ ਭਲਾਈਆਣਾ ਹੋਰਾਂ ਨੇ ਵੀ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਅਜੀਤ ਡੈਸਕ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਇੱਥੋਂ ਦੀ ਅਮਨ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਉਸ ਦੇ ਪਤੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਮਨੋਹਰ ਸਿੰਘ ਸਿੱਖਵਾਲਾ, ਰੰਗਾ ਸਿੰਘ, ਦਲਵਿੰਦਰ ਸਿੰਘ ਸਿੱਖਵਾਲਾ, ਨਿਸ਼ਾਨ ਸਿੰਘ ਕੱਖਾਂਵਾਲੀ, ਰਾਜਭਿੰਦਰ ਸਿੰਘ, ਰਾਜਾ ਸਿੰਘ ਮਹਾਂਬੱਧਰ ਅਤੇ ਸੁਖਦੇਵ ਦਾਸ ਭਲਾਈਆਣਾ ਹੋਰਾਂ ਨੇ ਵੀ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਦੇ ਪਤੀ ਨੇ ਜਾਇਦਾਦ ਵੇਚੀ ਸੀ ਤੇ ਇਸ ਦਾ ਪਤਾ ਬਲੈਕਮੇਲ ਕਰਨ ਵਾਲਿਆਂ ਨੂੰ ਵੀ ਸੀ। ਬਲੈਕਮੇਲ ਕਰਨ ਵਾਲੇ ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ, ਨੇ ਪੀੜਤਾ ਦੇ ਪਤੀ ਨੂੰ ਆਪਣੇ ਜਾਲ ਵਿਚ ਫਸਾ ਕੇ ਉਸਦੀਆਂ ਇਤਰਾਜ਼ ਯੋਗ ਤਸਵੀਰਾਂ ਬਣਾ ਲਈਆਂ ਅਤੇ ਬਾਅਦ ਵਿਚ ਉਸ ਨੂੰ ਪੈਸੇ ਦੇਣ ਤੇ ਉਸ ਦੇ ਘਰ ਦੀ ਰਜਿਸਟਰੀ ਕਰਵਾਉਣ ਲਈ ਮਜ਼ਬੂਰ ਕਰ ਦਿੱਤਾ। ਅਖ਼ੀਰ ਪੀੜਤ ਪਰਿਵਾਰ ਨੇ ਪੁਲਿਸ ਤੇ ਡਿਪਟੀ ਕਮਿਸ਼ਨਰ ਕੋਲ ਸਾਰਾ ਮਾਮਲਾ ਲਿਆਂਦਾ। ਵਫ਼ਦ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਨਿਰਪੱਖ ਅਧਿਕਾਰੀ ਤੋਂ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਪੀੜਤ ਮਹਿਲਾ ਤੇ ਵਫ਼ਦ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ।
ਪਿਛਲੀ ਖ਼ਬਰ ਮੇਲਾ ਮਾਘੀ ਟਿਕਟ ਮੁਕਤ ਕਰਨ ਅਤੇ ਸਮਾਂ ਘਟਾਉਣ ਦੇ ਹੱਕ ’ਚ ਖੜ੍ਹੀ ਹੋਈ ਲੋਕ ਲਹਿਰ ਡਾਕਟਰ, ਖੇਤ ਮਜ਼ਦੂਰ, ਕਿਸਾਨ, ਵਪਾਰ ਮ... ਅਗਲੀ ਖ਼ਬਰ ਜ਼ਿਲ੍ਹਾ ਸੁਧਾਰ ਘਰ ’ਚ ਪੁਲਿਸ ਵਲੋਂ ਅਚਨਚੇਤ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।