27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੈ-ਗਣਨਾ ਸੰਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਮਰਦਮਸ਼ੁਮਾਰੀ 2027 (ਫੇਜ-2) ਤਹਿਤ ਸਵੈ-ਗਣਨਾ ਸੰਬੰਧੀ ਜਿੱਥੇ ਆਮ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਮੁਹਿੰਮ ਆਰੰਭੀ ਹੋਈ ਹੈ, ਉਥੇ ਸਰਕਾਰੀ ਤੇ ਗੈਰਸਰਕਾਰੀ ਅਦਾਰਿਆਂ ਤੱਕ ਪਹੁੰਚ ਕਰਕੇ ਵੀ ਸਵੈ ਗਣਨਾ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਫ਼ੀਲਡ ਟਰੇਨਰਾਂ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸਵੈ ਗਣਨਾ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਚਹਿਲ ਅਤੇ ਉਪ ਪ੍ਰਧਾਨ ਐਡਵੋਕੇਟ ਰਾਜਵਿੰਦਰ ਕੌਰ ਬਰਾੜ ਵਲੋਂ ਮੌਕੇ ’ਤੇ ਆਮ ਨਾਗਰਿਕਾਂ ਅਤੇ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲ ਸਾਹਿਬਾਨਾਂ/ਸਟਾਫ਼ ਨੂੰ ਸਵੈ-ਗਣਨਾ ਕਰਕੇ ਇਸ ਮੁਹਿੰਮ ਵਿਚ ਪ੍ਹਸ਼ਾਸਨ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ।

ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਮਰਦਮਸ਼ੁਮਾਰੀ 2027 (ਫੇਜ-2) ਤਹਿਤ ਸਵੈ-ਗਣਨਾ ਸੰਬੰਧੀ ਜਿੱਥੇ ਆਮ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਮੁਹਿੰਮ ਆਰੰਭੀ ਹੋਈ ਹੈ, ਉਥੇ ਸਰਕਾਰੀ ਤੇ ਗੈਰਸਰਕਾਰੀ ਅਦਾਰਿਆਂ ਤੱਕ ਪਹੁੰਚ ਕਰਕੇ ਵੀ ਸਵੈ ਗਣਨਾ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਫ਼ੀਲਡ ਟਰੇਨਰਾਂ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸਵੈ ਗਣਨਾ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਚਹਿਲ ਅਤੇ ਉਪ ਪ੍ਰਧਾਨ ਐਡਵੋਕੇਟ ਰਾਜਵਿੰਦਰ ਕੌਰ ਬਰਾੜ ਵਲੋਂ ਮੌਕੇ ’ਤੇ ਆਮ ਨਾਗਰਿਕਾਂ ਅਤੇ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲ ਸਾਹਿਬਾਨਾਂ/ਸਟਾਫ਼ ਨੂੰ ਸਵੈ-ਗਣਨਾ ਕਰਕੇ ਇਸ ਮੁਹਿੰਮ ਵਿਚ ਪ੍ਹਸ਼ਾਸਨ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਸਵੈ-ਗਣਨਾ ਜੋ ਕਿ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 30 ਨਵੰਬਰ 2026 ਤੱਕ ਚੱਲਣੀ ਹੈ। ਸਵੈ-ਗਣਨਾ ਤਹਿਤ ਹਰ ਪਰਿਵਾਰ ਆਪਣੀ ਜਨਗਣਨਾ ਆਪ ਆਪਣੇ ਕੰਪਿਊਟਰ/ ਮੋਬਾਈਲ ਰਾਹੀਂ ਆਨਲਾਈਨ ਪੋਰਟਲ ’ਤੇ ਰਜਿਸਟਰ ਕਰ ਸਕਦੇ। ਇਸ ਮੌਕੇ ਅਮਨਦੀਪ ਸ਼ਰਮਾ ਮੀਤ ਪ੍ਰਧਾਨ, ਵਿੱਕੀ ਰੁਪਾਣਾ ਸਕੱਤਰ, ਅਮਨ ਧਮੀਜਾ ਖ਼ਜ਼ਾਨਚੀ, ਲੈਕਚਰਾਰ ਤੇ ਫ਼ੀਲਡ ਟਰੇਨਰ ਸ਼ਮਿੰਦਰ ਬੱਤਰਾ, ਸੁਰਿੰਦਰ ਕੁਮਾਰ, ਨਵੀਨ ਕੁਮਾਰ ਡੂਮੜਾ, ਜਗਦੀਸ਼ ਸਿੰਘ ਟੈਕਨੀਕਲ ਅਸਿਸਟੈਂਟ ਸੈਂਸਜ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਅਤੇ ਹਰੀਸ਼ ਜੋਸ਼ੀ ਲਾਇਬ੍ਰੇਰੀਅਨ ਸੈਂਸਜ ਸੈੱਲ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਵਪਾਰ ਮੰਡਲ ਵਲੋਂ ਡਿਜੀਟਲ ਸਵੈ-ਜਨਗਣਨਾ 2027 ਨੂੰ ਸਫ਼ਲ ਬਣਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।