28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਨਰਿੰਦਰ ਭੱਪਰ ਝਬੇਲਵਾਲੀ ਪੰਜਾਬੀ ਲੇਖਕ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਨਰਿੰਦਰ ਭੱਪਰ ਝਬੇਲਵਾਲੀ ਪੰਜਾਬੀ ਲੇਖਕ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਮੰਚ ਦੇ ਨੁਮਾਇੰਦਿਆਂ ਨੇ ਇਸ ਗੱਠਜੋੜ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵੀਰਪਾਲ ਕੌਰ ਗਿੱਲ ਮਾਹਣੀ ਖੇੜਾ ਉਪ ਪ੍ਰਧਾਨ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੀਟਿੰਗ ਵਿਚ ਸ਼ਾਮਿਲ ਨੁਮਾਇੰਦਿਆਂ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਡਾ. ਨਰਿੰਦਰ ਭੱਪਰ ਝਬੇਲਵਾਲੀ ਨੇ ਮੰਚ ਵਲੋਂ ਇਕਜੁੱਟ ਹੋ ਕੇ ਵਿਚਾਰ ਪ੍ਰਗਟ ਕਰਨ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੁਕਤੀਸਰ ਕਲੱਬ ਦੇ ਮੈਂਬਰਾਂ ਅਤੇ ਹੋਰ ਸ਼ਖ਼ਸੀਅਤਾਂ ਡੀ.ਜੀ.ਪੀ. ਪ੍ਰਸੰਸਾ ਪੱਤਰ ਨਾਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਅਕਾਲੀ-ਭਾਜਪਾ ਗੱਠਜੋੜ ਦੀ ਪਹਿਲੀ ਤਰਜ਼ੀਹ-ਫ਼ੱਤਣਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।