28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਉਪਰੰਤ ਮੌਕ ਪੋਲ 30 ਨੂੰ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵੋਟਿੰਗ ਮਸ਼ੀਨਾਂ (ਈ. ਵੀ.

ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵੋਟਿੰਗ ਮਸ਼ੀਨਾਂ (ਈ.ਵੀ.ਐਮ./ਵੀ.ਵੀ.ਪੈਟ) ਦੀ ਫਸਟ ਲੈਵਲ ਚੈਕਿੰਗ ਦਾ ਕੰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਈ.ਵੀ.ਐਮ./ਵੀ.ਵੀ.ਪੈਟ ਵੇਅਰ ਹਾਊਸ ਵਿਖੇ ਚੱਲ ਰਿਹਾ ਹੈ। ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਕੰਪਨੀ ਦੇ ਇੰਜੀਨੀਅਰਾਂ ਵਲੋਂ 30 ਨਵਬੰਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਵੋਟਿੰਗ ਮਸ਼ੀਨਾਂ ਦੀ ਮੌਕ ਪੋਲ ਕਰਵਾਈ ਜਾਵੇਗੀ। ਇਹ ਮੌਕ ਪੋਲ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ ਭ ਤੇ ਮ ਸ਼ਾਖਾ ਕਮ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਫਾਰ ਈ.ਵੀ.ਐਮ./ਵੀ.ਵੀ.ਪੈਟ ਅਤੇ ਉਪ ਮੰਡਲ ਇੰਜੀਨੀਅਰ, ਉਸਾਰੀ ਮੰਡਲ ਭ ਤੇ ਮ ਸ਼ਾਖਾ ਕਮ ਸਹਾਇਕ ਨੋਡਲ ਅਫ਼ਸਰ ਫਾਰ ਈ.ਵੀ.ਐਮ./ਵੀ.ਵੀ.ਪੈਟ ਦੀ ਸੁਪਰਵੀਜ਼ਨ ਅਧੀਨ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕ ਪੋਲ ਪ੍ਰਕਿਰਿਆ ਵਿਚ ਆਪਣੀ ਹਾਜ਼ਰੀ ਜ਼ਰੂਰ ਯਕੀਨੀ ਬਣਾਉਣ।
ਪਿਛਲੀ ਖ਼ਬਰ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਕਾਸੋ ਆਪ੍ਰੇਸ਼ਨ ਤਹਿ... ਅਗਲੀ ਖ਼ਬਰ ਮੁਕਤੀਸਰ ਕਲੱਬ ਦੇ ਮੈਂਬਰਾਂ ਅਤੇ ਹੋਰ ਸ਼ਖ਼ਸੀਅਤਾਂ ਡੀ.ਜੀ.ਪੀ. ਪ੍ਰਸੰਸਾ ਪੱਤਰ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।