29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨੈਸ਼ਨਲ ਗਤਕਾ ਚੈਂਪੀਅਨਸ਼ਿਪ 'ਚੋਂ ਮਾਨਸਾ ਦੇ ਖਿਡਾਰੀਆਂ ਨੇ 5 ਤਗਮੇ ਜਿੱਤੇ

ਅਜੀਤ ਡੈਸਕ 02-01-2026
ਮਾਨਸਾ, 1 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ 'ਚ 9ਵੀਂ ਗਤਕਾ ਨੈਸ਼ਨਲ ਚੈਂਪੀਅਨਸ਼ਿਪ ਮੁਹਾਲੀ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ 'ਚ ਮਾਨਸਾ ਜ਼ਿਲੇ੍ਹ ਦੇ 5 ਖਿਡਾਰੀਆਂ ਨੇ ਤਗਮੇ ਜਿੱਤੇ ਹਨ | ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਭਲੀਨ ਸਿੰਘ ਨੇ ਦੱਸਿਆ ਕਿ ਭੁਪਿੰਦਰ ਕੌਰ ਤੇ ਰੁਪਿੰਦਰ ਕੌਰ ਵਾਸੀ ਬੀਰੇਵਾਲ ਜੱਟਾਂ, ਹੁਸਨਪ੍ਰੀਤ ਕੌਰ ਵਾਸੀ ਚੂਹੜੀਆਂ ਨੇ ਸੋਨ ਅਤੇ ਜਸਕਰਨ ਸਿੰਘ ਨੇ 2 ਚਾਂਦੀ ਦੇ ਮੈਡਲ ਜਿੱਤ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂਆਂ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਅਵਤਾਰ ਸਿੰਘ, ਅਮਨਪ੍ਰੀਤ ਸਿੰਘ, ਬਾਬਾ ਰਾਜਵੀਰ ਸਿੰਘ ਘਰਾਂਗਣੇ ਵਾਲੇ, ਧਰਮ ਪ੍ਰਚਾਰਕ ਭਾਈ ਅਮਰਦੀਪ ਸਿੰਘ, ਅਧਿਆਪਕ ਜਗਜੀਤ ਸਿੰਘ, ਡੀ. ਪੀ. ਮੱਖਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਨਵੇਂ ਸਾਲ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਮਾਨਸਾ ਦੇ ਲੋਕਾਂ ਲਈ ਪਿਛਲਾ ਸਾਲ ਵੀ ਰਿਹਾ ਨਿਰਾਸ਼ਾਜਨਕ, ਸਿਆਸੀ ਵਾਅਦੇ ਕਾਗ਼ਜ਼ਾਂ ਤੱਕ ਸੀਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।