29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਧਾਇਕ ਬੁੱਧ ਰਾਮ ਨੇ ਗੁਰੂ ਤੇਗ ਬਹਾਦਰ ਯਾਦਗਾਰੀ ਸਟਰੀਟ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਅਜੀਤ ਡੈਸਕ 02-01-2026
ਬੁਢਲਾਡਾ, 1 ਜਨਵਰੀ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਨੂੰ ਦਿੱਤੇ ਗਏ 50-50 ਲੱਖ ਰੁਪਏ ਦੇ ਜਾਰੀ ਕੀਤੇ ਗਏ ਫੰਡਾ 'ਚੋਂ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਬੁਢਲਾਡਾ ਦੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਦੇ ਕੁਲਾਣਾ ਚੌਂਕ ਨਜ਼ਦੀਕ ਬਣੇ ਮੁੱਖ ਗੇਟ ਤੋਂ ਗੁਰੂ ਘਰ ਤੱਕ ਬਣਨ ਵਾਲੀ ਯਾਦਗਾਰੀ ਸਟਰੀਟ ਦੇ ਕੰਮ ਦੀ ਟੱਕ ਲਗਾ ਕੇ ਸ਼ੁਰੂਆਤ ਕਰਵਾਈ ਗਈ | ਸੰਬੋਧਨ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇਸ 50 ਲੱਖ ਰੁਪਏ ਦੀ ਰਕਮ ਨਾਲ 30 ਲੱਖ ਰੁਪਏ ਇਸ ਯਾਦਗਾਰੀ ਸਟਰੀਟ 'ਤੇ ਖਰਚੇ ਜਾਣਗੇ ਜਦਕਿ 20 ਲੱਖ ਰੁਪਏ ਦੀ ਰਕਮ ਨਾਲ ਸ਼ਹਿਰ ਦੇ 1 ਛੱਪੜ ਦੀ ਜਗ੍ਹਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ | ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਗੁਰੂ ਘਰ ਕਮੇਟੀ ਦੇ ਆਗੂ ਜਥੇਦਾਰ ਗਿਆਨ ਸਿੰਘ ਗਿੱਲ ਅਤੇ ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲਿਆਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੰਗਤਾਂ ਨੂੰ ਹੋਰ ਸ਼ਾਨਦਾਰ ਸਹੂਲਤ ਮਿਲ ਸਕੇਗੀ | ਇਸ ਮੌਕੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਮੁਖੀ ਮਾਸਟਰ ਕੁਲਵੰਤ ਸਿੰਘ, ਡਾ. ਗੁਰਜੰਟ ਸਿੰਘ ਸੈਣੀ, ਕੌਂਸਲਰ ਰਜਿੰਦਰ ਸਿੰਘ ਝੰਡਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ, ਸਾਹਿਬਜ਼ਾਦਿਆਂ ਤੇ ਹੋਰ ਸਿੱਖ ਸ਼ਹੀਦ ਸਾਡੇ ਰਾਹ ਵਿਖਾਵੇ-ਪਾਸਲਾ ਲੁੱਟ-ਖਸੁੱਟ, ਜਬਰ-ਵਿਤਕਰੇ, ਕ... ਅਗਲੀ ਖ਼ਬਰ ਵਿਦਿਆਰਥੀਆਂ ਨੇ ਨਵੇਂ ਸਾਲ ਦਾ ਜਸ਼ਨ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।