22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਭਾਕਿਯੂ (ਮਾਲਵਾ) ਦਾ ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ

ਅਜੀਤ ਡੈਸਕ 23-01-2026
ਮਾਨਸਾ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਵਲੋਂ ਸਥਾਨਕ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਯੂਨੀਅਨ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਬੈਂਕਾਂ ਵਲੋਂ ਖੇਤੀਬਾੜੀ ਕਰਜ਼ੇ ਸਬੰਧੀ ਸਮੇਂ-ਸਮੇਂ 'ਤੇ ਸਕੀਮਾਂ ਬਣਾਈਆਂ ਗਈਆਂ ਹਨ ਪਰ ਖੇਤੀਬਾੜੀ ਵਿਕਾਸ ਬੈਂਕ ਨੇ 1994 ਤੋਂ ਬਾਅਦ ਕਰਜ਼ੇ ਦੇ ਮਾਮਲੇ 'ਚ ਕਦੇ ਵੀ ਮੁਆਫ਼ੀ ਨਹੀਂ ਦਿੱਤੀ ਅਤੇ ਨਾ ਹੀ 'ਇਕ ਵਾਰ ਸਮਝੌਤਾ' ਤਹਿਤ ਰਕਮ ਜਮਾਂ ਕਰਵਾਈ ਗਈ ਹੈ | ਉਨ੍ਹਾਂ ਆਖਿਆ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਛੋਟੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ | ਉਨ੍ਹਾਂ ਦੱਸਿਆ ਕਿ ਰੋਸ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਧਰਨੇ ਦੇ ਚੱਲਦਿਆਂ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੱਕ ਕੱਢਿਆ ਜਾਵੇਗਾ ਅਤੇ ਝੰਡਾ ਲਹਿਰਾਉਣ ਵਾਲੇ ਮੰਤਰੀ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਕਿਸਾਨ ਆਗੂ ਨੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹੱਕਾਂ ਦੀ ਪ੍ਰਾਪਤੀ ਲਈ ਇੱਕਮੁੱਠ ਹੋਣ | ਧਰਨੇ ਨੂੰ ਤਰਸੇਮ ਸਿੰਘ ਹੀਰਕੇ, ਮਲਕੀਤ ਸਿੰਘ ਜੌੜਕੀਆਂ, ਸੁਰਜੀਤ ਸਿੰਘ ਮੀਆਂ, ਸਤਨਾਮ ਸਿੰਘ ਪੰਧੇਰ, ਭਿੰਦਰ ਸਿੰਘ ਕੋਟਦੂਨਾ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਬੋਲਣ ਦੀ ਆਜ਼ਾਦੀ ਬਚਾਉਣ ਲਈ ਭਲਕੇ ਬਠਿੰਡਾ ਧਰਨੇ 'ਚ ਪਹੁੰਚੋ-ਮਾਨਿਕ ਗੋਇਲ ਅਗਲੀ ਖ਼ਬਰ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਤਿੰਨ ਰੋਜ਼ਾ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।