ਬਠਿੰਡਾ, 22 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਅੱਜ ਦੇਸ਼ ਭਰ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾ ਰਿਹਾ, ਜਿਸ ਦੌਰਾਨ ਨੌਜਵਾਨਾਂ ਵਲੋਂ ਵੱਡੀ ਗਿਣਤੀ 'ਚ ਪਤੰਗ ਉਡਾਏ ਜਾਣਗੇ ਪਰ ਇਸ ਮੌਕੇ ਨੌਜਵਾਨ ਪਾਬੰਦੀਸ਼ੁਦਾ ਤੇ ਜਾਨਲੇਵਾ ਚਾਈਨਾ ਡੋਰ ਦੀ ਬਿਲਕੁਲ ਵੀ ਵਰਤੋਂ ਨਾ ਕਰਨ | ਇਹ ਪ੍ਰਗਟਾਵਾ ਸਮਾਜ ਸੇਵੀ ਸੇਵਾਮੁਕਤ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਦਿਨ ਨੌਜਵਾਨ ਵਰਗ ਪਤੰਗ ਉਡਾ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹਨ ਪਰ ਕੁਝ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜੋ ਮਨੁੱਖ ਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ | ਇਸ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਨੌਜਵਾਨਾਂ ਨੂੰ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ, ਜਿਨ੍ਹਾਂ ਦਾ ਸਾਥ ਦਿੰਦੇ ਹੋਏ ਪਤੰਗ ਉਡਾਉਣ ਦੇ ਸ਼ੌਕੀਨ ਨੌਜਵਾਨਾਂ ਨੂੰ ਚਾਈਨਾ ਡੋਰ ਦੀ ਕਦੇ ਵੀ ਵਰਤੋਂ ਦਾ ਕਰਨ ਦਾ ਪ੍ਰਣ ਕਰਨਾ ਚਾਹੀਦਾ | ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਬਠਿੰਡਾ ਸਮੇਤ ਪੰਜਾਬ ਦੇ ਬਹੁਤ ਹੀ ਸਮਝਦਾਰ ਨੌਜਵਾਨ ਵਰਗ ਤੋਂ ਉਮੀਦ ਕਰਦੇ ਹਨ ਕਿ ਅੱਜ ਪਤੰਗ ਉਡਾਉਣ ਸਮੇਂ ਚਾਇਨਾਡੋਰ ਦੀ ਬਿਲਕੁਲ ਵੀ ਵਰਤੋਂ ਨਹੀਂ ਕਰਨਗੇ ਅਤੇ ਕੋਈ ਵੀ ਦੁਕਾਨਦਾਰ ਇਸ ਡੋਰ ਦੀ ਵਿਕਰੀ ਨਹੀਂ ਕਰੇਗਾ |
ਪਤੰਗ ਉਡਾਉਣ ਸਮੇਂ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ-ਸਾਧੂ ਸਿੰਘ ਰੋਮਾਣਾ <br/>
ਅਜੀਤ ਡੈਸਕ
23-01-2026