ਬਰੇਟਾ, 22 ਜਨਵਰੀ (ਵਿ. ਪ੍ਰਤੀ)-ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਰੋਕਣ ਲਈ ਸਰਕਾਰੀ ਸਕੂਲ ਦਿਆਲਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਅਕ ਵਿਕਾਸ ਵਿਚ ਵੱਡੀ ਰੁਕਾਵਟ ਬਣਦਾ ਹੈ | ਉਨ੍ਹਾਂ ਕਿਹਾ ਜੇਕਰ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ | ਕੁਲਵਿੰਦਰ ਸਿੰਘ ਤੇ ਸਰਬਜੀਤ ਕੌਰ ਨੇ ਵੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਬਾਰੇ ਜਾਣਕਾਰੀ ਦਿੱਤੀ |