22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵੱਧ ਤੋਂ ਵੱਧ ਜਾਗਰੂਕ ਕਰ ਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ-ਡਾ. ਰਾਏ

ਅਜੀਤ ਡੈਸਕ 23-01-2026

ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਪ੍ਰੋਗਰਾਮ ਅਫ਼ਸਰਾਂ, ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਨਸ਼ਾ ਛਡਾਊ ਕੇਂਦਰ ਤੇ ਓਟ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਸਮੀਖਿਆ ਮੀਟਿੰਗ ਕੀਤੀ ਗਈ | ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਮਿਥੇ ਗਏ ਸਿਹਤ ਟੀਚਿਆਂ ਨੂੰ 100 ਫ਼ੀਸਦੀ ਪੂਰਾ ਕੀਤਾ ਜਾਵੇ ਅਤੇ ਸਿਹਤ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਵਧੀਆ ਸਿਹਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ, ਲੈਬ ਟੈਸਟ, ਐਕਸਰੇ, ਈ. ਸੀ. ਜੀ. ਤੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਜੇਕਰ ਹਸਪਤਾਲ 'ਚ ਕੋਈ ਵੀ ਸਾਜੋ ਸਾਮਾਨ ਜਾਂ ਇਲੈਕਟੋ੍ਰਨਿਕ ਚੀਜ਼ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ ਦੌਰਾਨ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ | ਡਾ. ਰਾਏ ਨੇ ਕਿਹਾ ਕਿ ਜ਼ਿਲ੍ਹੇ 'ਚ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਟੀ.ਬੀ.ਅਫ਼ਸਰ ਡਾ. ਨਿਸ਼ੀ ਸੂਦ, ਐਸ. ਐਮ. ਓ. ਮਾਨਸਾ, ਖ਼ਿਆਲਾ ਕਲਾਂ ਤੇ ਬੁਢਲਾਡਾ ਕ੍ਰਮਵਾਰ ਡਾ. ਗੁਰਮੇਲ ਸਿੰਘ, ਡਾ. ਰਵਿੰਦਰ ਸਿੰਗਲਾ ਅਤੇ ਡਾ. ਸਰਬਜੀਤ ਸਿੰਘ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਰਕੀਟ ਕਮੇਟੀਆਂ ਦੇ ਮੁਕੰਮਲ ਗਠਨ ਦੀ ਆਸ ਬੱਝੀ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ 'ਚ ਰੋਸ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।