ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਉੱਚ ਦਰਜੇ ਦੀ ਕੋਚਿੰਗ ਦੇ ਨਾਲ-ਨਾਲ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਅੱਜ ਪੰਜਾਬ ਦੀ ਇਕ ਪ੍ਰਮੁੱਖ ਅਤੇ ਭਰੋਸੇਮੰਦ ਸੰਸਥਾ ਵਜੋਂ ਆਪਣੀ ਪਹਿਚਾਣ ਬਣਾ ਚੁੱਕੀ ਹੈ | ਇਹ ਜਾਣਕਾਰੀ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਆਏ ਆਈਲਟਸ ਦੇ ਨਤੀਜਿਆਂ ਵਿਚ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਬੈਂਡ ਹਾਸਲ ਕੀਤੇ ਹਨ | ਇਸੇ ਲੜੀ ਤਹਿਤ ਪਿੰਡ ਅਜੀਤਵਾਲ ਜ਼ਿਲ੍ਹਾ ਮੋਗਾ ਦੀ ਵਸਨੀਕ ਵਿਦਿਆਰਥਣ ਕਮਲਵੀਰ ਕੌਰ ਨੇ ਆਈਲਟਸ ਟੈਸਟ ਵਿਚ ਲਿਸਨਿੰਗ ਵਿਚ 7, ਰੀਡਿੰਗ ਵਿਚ 6, ਸਪੀਕਿੰਗ ਵਿਚ 6, ਰਾਈਟਿੰਗ ਵਿਚ 6.5 ਤੇ ਓਵਰਆਲ 6.5 ਬੈਂਡ ਹਾਸਲ ਕਰ ਕੇ ਮੈਕਰੋ ਗਲੋਬਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਗੁਰਮਿਲਾਪ ਸਿੰਘ ਡੱਲਾ ਨੇ ਕਿਹਾ ਕਿ ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਕਨੀਕਾਂ ਅਤੇ ਤਜਰਬੇਕਾਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਹਰ ਸਨਿੱਚਰਵਾਰ ਵਿਦਿਆਰਥੀਆਂ ਦੇ ਮੋਕ ਟੈਸਟ ਲਏ ਜਾਂਦੇ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਦੀ ਯੋਗਤਾ ਦਾ ਮੁਲਾਂਕਣ ਕਰ ਕੇ ਕਮਜ਼ੋਰ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਆਪਣਾ ਸੁਪਨਾ ਸਾਕਾਰ ਕਰ ਸਕਣ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮੈਕਰੋ ਗਲੋਬਲ ਤੋਂ ਕੋਚਿੰਗ ਲੈ ਕੇ ਸਫਲ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਕੋਈ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਜੇਕਰ ਤੁਸੀਂ ਵੀ ਆਈਲਟਸ ਦੀ ਕੋਚਿੰਗ ਲੈਣਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰੋ |