27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਹਰਮਨਜੋਤ ਸਿੰਘ ਨੇ ਰਾਜ ਪੱਧਰੀ ਫੈਂਸਿੰਗ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 28-01-2026
ਸਰਦੂਲਗੜ੍ਹ, 27 ਜਨਵਰੀ (ਜੀ.ਐਮ.ਅਰੋੜਾ)- ਸਥਾਨਕ ਸਵੀਟ ਬਲੌਸਮਜ ਸਕੂਲ ਦੇ 12ਵੀਂ (ਨਾਨ-ਮੈਡੀਕਲ) ਕਲਾਸ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਫੈਂਸਿੰਗ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀ.ਬੀ.ਐਸ.ਈ. ਨੈਸ਼ਨਲ ਗੇਮਜ਼ ਦੇ ਅੰਡਰ-19 ਲੜਕੇ ਵਰਗ 'ਚ ਸੂਬੇ ਦੀ ਨੁਮਾਇੰਦਗੀ ਕਰਦੇ ਹੋਏ ਰਾਜ ਪੱਧਰ 'ਤੇ ਸੋਨ ਤਗਮਾ ਜਿੱਤ ਕੇ ਨੈਸ਼ਨਲ ਖਿਡਾਰੀ ਵਜੋਂ ਯੋਗਤਾ ਵੀ ਹਾਸਲ ਕਰ ਲਈ ਹੈ | ਇਸ ਸਫਲਤਾ 'ਤੇ ਗਣਤੰਤਰ ਦਿਵਸ ਮੌਕੇ ਆਯੋਜਿਤ ਸਮਾਰੋਹ ਦੌਰਾਨ ਸਬ ਡਵੀਜ਼ਨਲ ਮੈਜਿਸਟਰੇਟ ਸਰਦੂਲਗੜ੍ਹ ਵਲੋਂ ਉਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਐਸ.ਡੀ.ਐਮ. ਨੇ ਵਿਦਿਆਰਥੀ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦੀ ਪ੍ਰਸ਼ੰਸਾ ਕਰਦਿਆਂ ਉਸ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕਾਂ ਨੇ ਖਿਡਾਰੀ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸਪਤ ਸ਼ਕਤੀ ਸੰਗਮ ਦਾ ਆਯੋਜਨ ਅਗਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਮੀਂਹ ਤੇ ਗੜਿਆਂ ਨੇ ਠੰਢ ਮੁੜ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।