27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪਿੰਡ ਕੋਟੜਾ ਕਲਾਂ ਵਿਖੇ ਕੇਸਾਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 28-01-2026
ਭੀਖੀ, 27 ਜਨਵਰੀ (ਬਲਕਾਰ ਸਿੰਘ ਸਹੋਤਾ)- ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੈੱਲਫੇਅਰ ਕਲੱਬ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 1 ਤੋਂ 15 ਸਾਲ ਤੱਕ ਦੇ ਕੇਸਾਧਾਰੀ ਬੱਚਿਆਂ ਦਾ ਗੁਰੂ ਘਰ ਵਿਖੇ ਹੈੱਡ ਗ੍ਰੰਥੀ ਬਾਬਾ ਸੁਖਚੈਨ ਸਿੰਘ ਵਲੋ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਧਰਮ ਅਤੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ | ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੁਰਜੰਟ ਸਿੰਘ, ਦਰਸ਼ਨ ਸਿੰਘ, ਭਾਈ ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਲਖਵੀਰ ਸਿੰਘ ਸੀਰਾ, ਬੂਟਾ ਸਿੰਘ ਪ੍ਰਧਾਨ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਜਸਬੀਰ ਸ਼ਰਮਾ, ਰਾਵਲ ਸਿੰਘ ਕੋਟੜਾ, ਨੈਬ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਈ.ਟੀ.ਆਈ ਚੌਂਕ 'ਚ ਬਣੇ ਬੇਤਰਤੀਬੇ ਡਿਵਾਈਡਰ ਕਾਰਨ ਕਾਰ ਹੋਈ ਹਾਦਸਾਗ੍ਰਸਤ ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸਪਤ ਸ਼ਕਤੀ ਸੰਗਮ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।