28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਨਾਲ ਵਿਅਕਤੀ ਕੀਤਾ ਕਾਬੂ

ਅਜੀਤ ਡੈਸਕ 28-01-2026
ਕੁੱਲਗੜ੍ਹੀ, 27 ਜਨਵਰੀ(ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਐੱਸ.ਪੀ ਦਿਹਾਤੀ ਕਰਨ ਸ਼ਰਮਾ ਦੀ ਅਗਵਾਈ 'ਚ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਦਵਿੰਦਰ ਸਿੰਘ ਗਰਚਾ ਨੇ ਸਮੇਤ ਪੁਲਿਸ ਪਾਰਟੀ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ 6980 ਨਸ਼ੀਲੇ ਕੈਪਸੂਲ ਅਤੇ 1600 ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਦਵਿੰਦਰ ਸਿੰਘ ਗਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਰਿਕਵਰੀ ਨਾਲ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗਗਨਦੀਪ ਪਾਲ ਉਰਫ਼ ਗਗਨ ਪੁੱਤਰ ਰਜਿੰਦਰ ਕੁਮਾਰ ਵਾਸੀ ਗਵਾਲ ਮੰਡੀ ਫ਼ਿਰੋਜ਼ਪੁਰ ਛਾਉਣੀ ਵਜੋਂ ਹੋਈ ਹੈ, ਜਿਸ ਤੋਂ ਕੁੱਲ 8580 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ | ਉਹ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਸੀ | ਜਿਸ ਦੇ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਅਧੀਨ ਧਾਰਾ 22/61/85 ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਵਲੋਂ ਉਸ ਦੇ ਅਗਲੇ ਪਿਛਲੇ ਸੰਪਰਕ ਖੰਘਾਲਨ ਲਈ ਹੋਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਥਾਣਾ ਕੁੱਲਗੜ੍ਹੀ ਦੇ ਅਧਿਕਾਰ ਖੇਤਰ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਗਰ ਕੌਂਸਲ ਸ਼ਹਿਰ ਵਿਚ ਪਏ ਕੂੜੇ ਦੇ ਢੇਰਾਂ ਦਾ ਹੱਲ ਕਰਨ 'ਚ ਹੋਈ ਫ਼ੇਲ ਅਗਲੀ ਖ਼ਬਰ ਸਵ: ਸੁਰਿੰਦਰ ਮਚਾਕੀ ਦੀ ਯਾਦ 'ਚ ਲਗਾਏ ਸਿਹਤ ਜਾਂਚ ਕੈਂਪ 'ਚ 303 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।