21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਨਸਾ ਪੁਲਿਸ ਨੇ ਨਸ਼ੀਲੀਆਂ ਵਸਤਾਂ ਕੀਤੀਆਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 29-01-2026
ਮਾਨਸਾ, 28 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 8 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ਰਨਜੀਤ ਸਿੰਘ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਪਰਚਾ ਦਰਜ ਕਰ ਕੇ ਤਫ਼ਤੀਸ਼ ਅਮਲ 'ਚ ਲਿਆਂਦੀ ਹੈ |
ਭੁੱਕੀ ਚੂਰਾ ਪੋਸਤ ਤੇ ਸੁਲਫ਼ਾ ਬਰਾਮਦ
-ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਵਾਸੀ ਸਿਰਸੀਵਾਲਾ, ਗੁਰਦੀਪ ਸਿੰਘ ਵਾਸੀ ਟਾਂਡੀਆ ਕੋਲੋਂ 5 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਅਤੇ ਥਾਣਾ ਬਰੇਟਾ ਪੁਲਿਸ ਨੇ ਰਾਜੂ ਸਿੰਘ ਵਾਸੀ ਖੁਡਾਲ ਕਲਾਂ ਤੋਂ 100 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਨਸ਼ੀਲੀਆਂ ਗੋਲੀਆਂ ਫੜੀਆਂ
ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਮੇਲ ਕੌਰ ਤੇ ਰਾਣੋ ਕੌਰ ਵਾਸੀ ਭੀਖੀ ਤੋਂ 40 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਓਮ ਪ੍ਰਕਾਸ਼ ਸਿੰਘ ਵਾਸੀ ਸਾਧੂਵਾਲਾ, ਨਿਰਭੈ ਸਿੰਘ ਵਾਸੀ ਜਟਾਣਾ ਕਲਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਕਸਬਾ ਝੁਨੀਰ ਨੂੰ ਮਾਰਕੀਟ ਕਮੇਟੀ ਬਣਾਉਣ ਦੀ ਮੰਗ ਨੇ ਜ਼ੋਰ ਫੜਿਆ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਬੀਰੋਕੇ ਕਲਾਂ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।