21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਨਾਨਕ ਕਾਲਜ ਵਿਖੇ ਕੌਮੀ ਵੋਟਰ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 29-01-2026
ਬੁਢਲਾਡਾ, 28 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਐਨ.ਸੀ.ਸੀ. ਵਿਭਾਗ ਦੇ ਸਹਿਯੋਗ ਨਾਲ 16ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਦੀਪ ਸਿੰਘ, ਡਾ. ਗੀਤੂ, ਡਾ. ਸੀਤਲ ਬਜਾਜ, ਪ੍ਰੋ. ਗੁਰਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਐਨ.ਸੀ.ਸੀ. ਕੋਆਰਡੀਨੇਟਰ ਪ੍ਰੋ. ਕੁਲਵੀਰ ਸਿੰਘ ਨੇ ਵੋਟ ਬਣਵਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਵੋਟਰ ਦਿਵਸ ਦਾ ਉਦੇਸ਼ ਵਲੰਟੀਅਰਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ | ਵਲੰਟੀਅਰਾਂ ਨੇ ਵੋਟ ਬਣਾਉਣ ਅਤੇ ਨਿਰਪੱਖ ਵੋਟ ਪਾਉਣ ਦੀ ਸਹੁੰ ਵੀ ਚੁੱਕੀ | ਇਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਰਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਐਸ.ਡੀ.ਐਮ. ਗਗਨਦੀਪ ਸਿੰਘ ਵਲੋਂ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮਾਨਸਾ ਵਿਖੇ 9ਵਾਂ ਕ੍ਰਿਕਟ ਚੈਲੰਜਰ ਕੱਪ 10 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।