19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਕਾਲੀ ਦਲ ਪ੍ਰਤੀ ਪਿੰਡਾਂ ਦੇ ਲੋਕਾਂ 'ਚ ਭਾਰੀ ਉਤਸ਼ਾਹ-ਮਲੂਕਾ

ਅਜੀਤ ਡੈਸਕ 19-02-2026

ਭਗਤਾ ਭਾਈਕਾ, 18 ਫਰਵਰੀ (ਸੁਖਪਾਲ ਸਿੰਘ ਸੋਨੀ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਵਲੋਂ ਅਰੰਭ ਕੀਤੀਆਂ ਗਈਆਂ ਵਿਧਾਨ ਸਭਾ ਹਲਕਿਆਂ ਅੰਦਰ ਰੈਲੀਆਂ ਨੂੰ ਲੈ ਕੇ ਅਕਾਲੀ ਖੇਮੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਇਸੇ ਹੀ ਕੜੀ ਤਹਿਤ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 28 ਫਰਵਰੀ ਨੂੰ ਕਸਬਾ ਭਾਈ ਰੂਪਾ ਵਿਖੇ ਹਲਕਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ¢ ਇਸ ਰੈਲੀ ਦੌਰਾਨ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਬੋਧਨ ਕਰ ਰਹੇ ਹਨ¢ ਉਕਤ ਰੈਲੀ ਨੂੰ ਲੈ ਕੇ ਹਲਕੇ ਅੰਦਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਤਿਆਰੀਆਂ ਪੂਰੇ ਜ਼ੋਰਾਂ ਉਪਰ ਚੱਲ ਰਹੀਆਂ ਹਨ¢ ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਹਲਕੇ ਦੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਰਾਹੀ ਸਮਰਥਕਾਂ ਨੂੰ ਰੈਲੀ ਪ੍ਰਤੀ ਲਾਮਵੰਦ ਕੀਤਾ ਜਾ ਰਿਹਾ ਹੈ¢ ਸ ਮਲੂਕਾ ਨੇ ਪਿੰਡ ਜਲਾਲ, ਦਿਆਲਪੁਰਾ ਭਾਈਕਾ, ਸੁਰਜੀਤਪੁਰਾ, ਆਕਲੀਆ ਜਲਾਲ, ਗੁਰੂਸਰ ਬੁਰਜ ਥਰੋੜ ਅਤੇ ਸਿਰੀਏਵਾਲਾ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਹੁਣੇ ਹੁਣੇ ਤੋਂ ਹੀ ਜੁਟ ਜਾਣ ਦਾ ਸੱਦਾ ਦਿੱਤਾ¢ ਸ ਮਲੂਕਾ ਨੇ 28 ਫਰਵਰੀ ਦੀ ਭਾਈ ਰੂਪਾ ਵਿਖੇ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਹੁਣ ਆਪ ਸਰਕਾਰ ਦਾ ਭੋਗ ਪੈ ਚੁੱਕਾ ਹੈ¢ ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਲੋਕ ਪਹਿਲਾ ਵਾਂਗ ਮੁੜ ਆਪ ਆਗੂਆਂ ਦੇ ਕਿਸੇ ਵੀ ਝੂਠੇ ਝਾਂਸੇ ਵਿਚ ਨਹੀ ਆਉਣਗੇ¢ ਸ ਮਲੂਕਾ ਵਲੋਂ ਮੀਟਿੰਗਾਂ ਦÏਰਾਨ ਰੈਲੀ ਨੂੰ ਪੂਰਨ ਸਫਲ ਬਣਾਉਣ ਸਬੰਧੀ ਆਗੂਆਂ ਅਤੇ ਵਰਕਰਾਂ ਦੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ¢ ਸ. ਮਲੂਕਾ ਨੇ ਕਿਹਾ ਕਿ ਪਿੰਡਾਂ ਅੰਦਰ ਅਕਾਲੀ ਦਲ ਪ੍ਰਤੀ ਲੋਕਾਂ ਵਿਚ ਅਥਾਹ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਆਗਾਮੀ ਵਿਧਾਨ ਸਭਾ ਚੋਣਾਂ ਦÏਰਾਨ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਬਣੇਗਾ¢ ਇਸ ਸਮੇਂ ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਗੁਰਤੇਜ ਸਿੰਘ ਚਾਨੀ, ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ ਜਸਪਾਲ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਸਪਾਲ ਸਿੰਘ ਵੜਿੰਗ, ਸੁਖਜਿੰਦਰ ਸਿੰਘ ਖ਼ਾਨਦਾਨ, ਸੁਖਜਿੰਦਰ ਸਿੰਘ ਖਹਿਰਾ, ਪਿੰਦਰ ਸਿੱਧੂ, ਗੋਗੀ ਬਰਾੜ, ਕਾਕਾ ਖਾਨਾਪੱਤੀ, ਜਗਦੀਸ ਸਿੰਘ ਜਲਾਲ, ਗੁਰਬਚਨ ਸਿੰਘ ਜਲਾਲ ਗੁਲਾਬ ਚੰਦ ਸਿੰਗਲਾ, ਅਮਰਜੀਤ ਸਿੰਘ ਫ਼ੌਜੀ ਦਿਆਲਪੁਰਾ ਭਾਈਕਾ ਪ੍ਰਧਾਨ, ਮਨੋਹਰ ਸਿੰਘ ਸਿਰੀਏਵਾਲਾ ਸਮੇਤ ਸਮਰਥਕ ਹਾਜ਼ਰ ਸਨ¢

ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਭਖਦੀਆਂ ਮੰਗਾਂ ਮਨਵਾਉਣ ਲਈ ਡੀ.ਸੀ. ਦਫ਼ਤਰ ਨੇੜੇ ਲਗਾਇਆ ਧਰਨਾ ਅਗਲੀ ਖ਼ਬਰ ਸੰਗਰੂਰ ਵਿਚ ਭਾਜਪਾ ਦੀ ਸੰਗਠਨਾਤਮਕ ਮਜ਼ਬੂਤੀ ਲਈ ਕਰਮ ਲਹਿਲ ਵੱਲੋਂ ਵਰਕਰਾਂ ਨਾਲ ਮੀਟਿੰਗ-ਇੱਕਜੁੱਟ ਹੋਣ ਦਾ ਦਿੱਤਾ ਸੱਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।