ਮਾਨਸਾ, 18 ਫਰਵਰੀ (ਰਵੀ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹੱਡੀਆਂ ਅਤੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦੀ ਜਾਂਚ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਯੋਗਾ ਮਾਹਿਰਾਂ ਵਲੋਂ ਬਜ਼ੁਰਗਾਂ ਨੂੰ ਯੋਗਾ ਰਾਹੀਂ ਤੰਦਰੁਸਤ ਰਹਿਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ ਵਰਤਮਾਨ ਸਮੇਂ 'ਚ ਵਧ ਰਹੇ ਵਿੱਤੀ ਫਰਾਡਾਂ ਤੋਂ ਬਚਾਅ ਲਈ ਜਾਗਰੂਕਤਾ ਸੈਸ਼ਨ ਵੀ ਕਰਵਾਏ ਗਏ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰੇਟਾ ਵਲੋਂ ਬਜ਼ੁਰਗਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ ਯੋਗ ਲਾਭਪਾਤਰੀਆਂ ਲਈ ਬੁਢਾਪਾ ਪੈਨਸ਼ਨ ਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਦੱਸਿਆ ਗਿਆ |
'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕੈਂਪ ਲਗਾਇਆ
ਅਜੀਤ ਡੈਸਕ
19-02-2026