ਜੋਗਾ, 18 ਫਰਵਰੀ (ਘੜੈਲੀ)- ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਵਿਖੇ 'ਐਸ. ਆਈ. ਆਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਐਸ.ਆਈ.ਆਰ ਦੀ ਸੰਕਲਪਨਾ, ਉਦੇਸ਼ ਅਤੇ ਕਾਰਜ-ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮੁੱਖ ਵਕਤਾ ਸਹਾਇਕ ਪ੍ਰੋਫੈਸਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਦੀ ਨੀਂਹ ਸਹੀ ਅਤੇ ਪੂਰੀ ਮਤਦਾਤਾ ਸੂਚੀ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਸਮਝਣ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਧੀਰਾ ਸਿੰਘ ਤੇ ਸ਼ਮਸ਼ੇਰ ਸਿੰਘ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |