19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਰਦੂਲਗੜ੍ਹ ਇਲਾਕੇ 'ਚ ਦੜਾ ਸੱਟਾ ਜ਼ੋਰਾਂ 'ਤੇ

ਅਜੀਤ ਡੈਸਕ 19-02-2026
ਸਰਦੂਲਗੜ੍ਹ, 18 ਫਰਵਰੀ (ਜੀ.ਐਮ. ਅਰੋੜਾ)- ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਦੜੇ ਸੱਟੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈੈ | ਦੱਸਣਯੋਗ ਹੈ ਕਿ ਦੜਾ ਸੱਟਾ ਕਾਰੋਬਾਰ ਕਰਨ ਵਾਲਿਆਂ ਨੂੰ ਕੋਈ ਡਰ ਨਹੀਂ, ਜਿਸ ਕਾਰਨ ਉਹ ਸ਼ਰੇਆਮ ਆਪਣੀਆਂ ਦੁਕਾਨਾਂ 'ਤੇ ਬੈਠ ਕੇ ਇਹ ਕਾਰੋਬਾਰ ਕਰ ਰਹੇ ਹਨ ਅਤੇ ਲੋਕ ਅਮੀਰ ਹੋਣ ਦੇ ਚੱਕਰਾਂ 'ਚ ਆਪਣੀ ਖ਼ੂਨ ਪਸੀਨੇ ਦੀ ਕਮਾਈ ਲੁਟਾਈ ਜਾ ਰਹੇ ਹਨ | ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਥਾਵਾਂ 'ਤੇ ਤਾਸ਼ ਦੇ ਪੱਤਿਆਂ ਰਾਹੀਂ ਜੂਆ ਵੀ ਖੇਡਿਆ ਜਾ ਰਿਹਾ ਹੈ ਪਰ ਪੁਲਿਸ ਵਿਭਾਗ ਵਲੋਂ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ |

ਪਿਛਲੀ ਖ਼ਬਰ ਡਾਇਟ ਸਿੱਖਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ ਅਧਿਆਪਕ ਯੋਗਤਾ ਟੈਸਟ ਦੀ ਵਿਸ਼ੇਸ਼ ਤਿਆਰੀ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਭਾਸ਼ਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।