19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੁਫ਼ਤ ਆਯੂਸ਼ ਕੈਂਪ 'ਚ 653 ਮਰੀਜ਼ਾਂ ਦੀ ਜਾਂਚ

ਅਜੀਤ ਡੈਸਕ 19-02-2026
ਮਾਨਸਾ, 18 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਅਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ. ਰਾਜੀਵ ਕੁਮਾਰ ਜਿੰਦੀਆ ਦੀ ਅਗਵਾਈ 'ਚ ਆਯੂਸ਼ ਵਿਭਾਗ ਵਲੋਂ ਪਿੰਡ ਰਾਏਪੁਰ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ | ਉਦਘਾਟਨ ਸਰਪੰਚ ਸੁਖਰਾਜ ਸਿੰਘ ਨੇ ਕੀਤਾ | ਡਾ. ਪੂਜਾ ਰਾਣੀ ਅਤੇ ਡਾ. ਪੂਜਾ ਆਯੁਰਵੈਦਿਕ ਮੈਡੀਕਲ ਅਫ਼ਸਰ ਵਲੋਂ 341 ਅਤੇ ਹੋਮਿਉਪੈਥੀ ਮੈਡੀਕਲ ਅਫ਼ਸਰ ਡਾ. ਜਗਮੀਤ ਸਿੰਘ ਬੁੱਟਰ ਨੇ 312 ਮਰੀਜ਼ਾਂ ਦੀ ਜਾਂਚ ਕਰ ਕੇ ਕੁੱਲ 653 ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਸਟਾਫ਼ ਵਲੋਂ ਬਦਲਦੇ ਮੌਸਮ ਦੌਰਾਨ ਰੋਜ਼ਾਨਾ ਦੇ ਆਹਾਰ-ਵਿਹਾਰ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਆਯੁਰਵੈਦਾ ਉਪ ਵੈਦ ਜਗਰਾਜ ਸਿੰਘ ਅਤੇ ਕੁਲਦੀਪ ਸਿੰਘ, ਹੋਮਿਉਪੈਥੀ ਵਿਭਾਗ ਦੇ ਨਰਿੰਦਰ ਸ਼ਰਮਾ ਅਤੇ ਜਗਤਾਰ ਸਿੰਘ, ਵੀਰਬੰਤੀ, ਅਸ਼ੋਕ ਕੁਮਾਰ ਯੋਗਾ ਇੰਸਟਰਕਟਰ, ਜਗਸੀਰ ਸਿੰਘ, ਮਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਾਪ ਬਿਜਲੀ ਘਰ ਲਹਿਰਾ ਮੁਹੱਬਤ 'ਚ ਕੀਤੀ ਸੁਰੱਖਿਆ ਤਹਿਤ ਕਲੋਰੀਨ ਗੈਸ ਲੀਕੇਜ ਮੌਕ ਡਰਿੱਲ <br/> ਅਗਲੀ ਖ਼ਬਰ ਸਵੀਟ ਬਲੋਸਮਸ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।