19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

2 ਕਿੱਲੋ ਭੁੱਕੀ ਸਮੇਤ ਅÏਰਤ ਕਾਬੂ

ਅਜੀਤ ਡੈਸਕ 19-02-2026
ਸੰਗਤ ਮੰਡੀ, 18 ਫਰਵਰੀ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਅÏਰਤ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸੰਗਤ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਚੌਕੀ ਪਥਰਾਲਾ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ | ਜਦੋਂ ਪੁਲਿਸ ਪਾਰਟੀ ਪਿੰਡ ਡੂੰਮਵਾਲੀ ਤੋਂ ਨਰ ਸਿੰਘ ਕਲੋਨੀ ਕੋਲ ਪੁੱਜੀ ਤਾਂ ਰੇਲਵੇ ਲਾਈਨ ਦੇ ਨਜ਼ਦੀਕ ਇਕ ਸ਼ੱਕੀ ਅÏਰਤ ਚਿੱਟੇ ਰੰਗ ਦੇ ਗੱਟੇ ਦੀ ਫਰੋਲਾ ਫਰੋਲੀ ਕਰਦੀ ਦਿਖਾਈ ਦਿੱਤੀ | ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 2 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ | ਕਾਬੂ ਕੀਤੀ ਅÏਰਤ ਦੀ ਪਛਾਣ ਸਰਬਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਗੁਰਥੜੀ ਦੇ ਤੌਰ 'ਤੇ ਹੋਈ ਹੈ | ਪੁਲਿਸ ਵਲੋਂ ਉਕਤ ਔਰਤ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ 5.50 ਗ੍ਰਾਮ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਤਾਪ ਬਿਜਲੀ ਘਰ ਲਹਿਰਾ ਮੁਹੱਬਤ 'ਚ ਕੀਤੀ ਸੁਰੱਖਿਆ ਤਹਿਤ ਕਲੋਰੀਨ ਗੈਸ ਲੀਕੇਜ ਮੌਕ ਡਰਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।