ਗੋਨਿਆਣਾ, 18 ਫਰਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 5.50 ਗ੍ਰਾਮ ਚਿੱਟੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੂਰੂ ਕਰ ਦਿੱਤੀ ਹੈ | ਥਾਣਾ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਹੌਲਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਬੁਰਜ ਮਹਿਮਾ ਕੋਲ ਕੁਝ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਹੇ ਹਨ | ਜਿਸ ਤਹਿਤ ਪੁਲਿਸ ਨੇ ਉਕਤ ਇਲਾਕੇ ਵਿਚ ਟਰੈਪ ਲਗਾਕੇ ਜਦੋਂ ਜਾ ਰਹੇ ਤਿੰਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 5.50 ਗ੍ਰਾਮ ਚਿੱਟਾ ਬਰਾਮਦ ਕੀਤਾ | ਉਕਤ ਅਫ਼ਸਰ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਉੱਕਤ ਨਸ਼ਾ ਤਸਕਰਾਂ ਦੀ ਪਹਿਚਾਨ ਧੀਰਾ ਸਿੰਘ ਪੁੱਤਰ ਜਸਪਾਲ ਸਿੰਘ, ਬਲਵੰਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਕਿ੍ਸ਼ਨ ਸਿੰਘ ਵਾਸੀਆਨ ਮਹਿਮਾ ਸਰਜਾ ਵਜੋਂ ਕੀਤੀ ਹੈ | ਪੁਲਿਸ ਨੇ ਉਕਤ ਤਿੰਨੋਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |