ਬਰੇਟਾ, 18 ਫਰਵਰੀ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸੰਬੰਧੀ ਕਾਰਡ ਬਣਾਉਣ ਲਈ ਇਲਾਕੇ ਦੇ ਪਿੰਡਾਂ ਅਤੇ ਸ਼ਹਿਰ ਵਿਚ ਕੈਂਪ ਲਗਾਏ ਜਾ ਰਹੇ ਹਨ | ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਰਟੀ ਵਲੰਟੀਅਰ ਅਤੇ ਸਰਕਾਰੀ ਕਰਮਚਾਰੀ ਇਸ ਕੰਮ ਵਿਚ ਲੱਗੇ ਹੋਏ ਹਨ ਤਾਂ ਜੋ ਹਲਕੇ ਦਾ ਕੋਈ ਵੀ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਜਾਵੇ | ਵਪਾਰ ਵਿੰਗ ਦੇ ਚੇਅਰਮੈਨ ਲਲਿਤ ਜੈਨ ਬਰੇਟਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਪਣੇ ਲੋਕਾਂ ਪ੍ਰਤੀ ਉਨ੍ਹਾਂ ਦੀ ਸਿਹਤ ਸੰਭਾਲ ਲਈ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਿਸੇ ਵੀ ਪਾਰਟੀ ਵਰਕਰ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ, ਕਾਕੂ ਰਾਮ ਬਰੇਟਾ, ਜੀਵਨ ਬਰੇਟਾ ਆਦਿ ਹਾਜ਼ਰ ਸਨ |