18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਆਰ.ਐਮ.ਪੀ.ਆਈ. ਦੀ ਚੰਡੀਗੜ੍ਹ ਰੈਲੀ 'ਚ ਹਜ਼ਾਰਾਂ ਲੋਕ ਪਹੁੰਚਣਗੇ-ਮਹੀਪਾਲ

ਅਜੀਤ ਡੈਸਕ 19-02-2026
ਸਰਦੂਲਗੜ੍ਹ, 18 ਫ਼ਰਵਰੀ (ਜੀ.ਐਮ. ਅਰੋੜਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਵਲੋਂ ਸਥਾਨਕ ਦਫ਼ਤਰ ਵਿਖੇ ਅਮਰੀਕ ਸਿੰਘ ਫਫੜੇ ਭਾਈਕੇ ਤੇ ਆਤਮਾ ਰਾਮ ਸਰਦੂਲਗੜ੍ਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਰਨਲ ਬਾਡੀ ਮੀਟਿੰਗ ਕੀਤੀ ਗਈ | ਉਨ੍ਹਾਂ 26 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਸੂਬਾਈ ਰੈਲੀ 'ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ | ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਮਹੀਪਾਲ ਨੇ ਲੋਕਾਂ ਨੂੰ ਆਰ.ਐਸ.ਐਸ., ਭਾਜਪਾ, ਮੋਦੀ ਸਰਕਾਰ ਦੀਆਂ ਪੰਜਾਬ ਦੇ ਅਮਨ-ਚੈਨ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਲਈ ਕਿਹਾ | ਉਨ੍ਹਾਂ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਫੈਡਰਲ ਅਧਿਕਾਰਾਂ ਦੇ ਘਾਣ ਵਿਰੁੱਧ ਦੇਸ਼ ਵਿਆਪੀ ਜੱਦੋ-ਜਹਿਦ ਉਸਾਰਨ ਦੀ ਵੀ ਅਪੀਲ ਕੀਤੀ | ਉਨ੍ਹਾਂ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਦਰਿਆਈ ਪਾਣੀਆਂ ਦੀ ਰੀਪੇਰੀਅਨ ਅਸੂਲ ਮੁਤਾਬਿਕ ਵੰਡ ਕਰਨ, ਪੰਜਾਬੀ ਬੋਲਦੇ ਇਲਾਕੇ ਪੰਜਾਬ 'ਚ ਸ਼ਾਮਲ ਕਰਨ ਅਤੇ ਪੰਜਾਬੀ ਭਾਸ਼ਾ ਨੂੰ ਦੇਸ਼ ਭਰ 'ਚ ਬਣਦਾ ਸਨਮਾਨ ਦਿੱਤੇ ਜਾਣ ਦੀ ਮੰਗ ਕੀਤੀ | ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ ਵਲੋਂ ਲੋਕਾਂ 'ਤੇ ਢਾਹੇ ਜਾ ਰਹੇ ਜਬਰ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ | ਮੀਟਿੰਗ ਦੀ ਕਾਰਵਾਈ ਗੁਰਦੇਵ ਸਿੰਘ ਲੋਹਗੜ੍ਹ ਨੇ ਚਲਾਈ |
ਪਿਛਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ 'ਚ ਧਰਮਪੁਰਾ ਸਕੂਲ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।