18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨੈਸ਼ਨਲ ਸਕੂਲ ਖੇਡਾਂ 'ਚ ਧਰਮਪੁਰਾ ਸਕੂਲ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਨੇ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 19-02-2026
ਬਰੇਟਾ, 18 ਫਰਵਰੀ (ਜੀਵਨ ਸ਼ਰਮਾ)- ਪੂਨੇ (ਮਹਾਰਾਸ਼ਟਰ) ਵਿਖੇ ਹੋਈਆਂ 69ਵੀਆਂ ਨੈਸ਼ਨਲ ਸਕੂਲੀ ਖੇਡਾਂ 'ਚੋਂ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਧਰਮਪੁਰਾ ਨੇ ਕਰਾਟੇ ਭਾਰ ਵਰਗ 40 ਕਿੱਲੋ ਅੰਡਰ-17 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ | ਵਿਦਿਆਰਥੀ ਯੁਵਰਾਜ ਸ਼ਰਮਾ ਪੁੱਤਰ ਅਮਰੀਕ ਚੰਦ ਨੇ ਅੰਡਰ-17 ਵਿਚੋਂ ਸਟੇਟ ਗੋਲਡ ਮੈਡਲ ਪ੍ਰਾਪਤ ਕੀਤਾ | ਜੇਤੂਆਂ ਦਾ ਪਿੰਡ ਪਹੁੰਚਣ 'ਤੇ ਸਰਪੰਚ ਸੁਖਜਿੰਦਰ ਸਿੰਘ ਧਰਮਪੁਰਾ, ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ, ਸਮੂਹ ਕਲੱਬਾਂ ਵਲੋਂ ਸ਼ਾਨਦਾਰ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸੰਤੋਖ ਕੁਮਾਰ ਦੀ ਅਗਵਾਈ ਵਿਚ ਸਟਾਫ਼ ਵਲੋਂ ਬੱਚਿਆਂ ਨੂੰ ਮੈਡਲ ਨਾਲ ਸਵਾਗਤ ਕੀਤਾ | ਇਸ ਮੌਕੇ ਕਲੱਬ ਆਗੂ ਗੁਰਪ੍ਰੀਤ ਸਿੰਘ ਗਰੇਵਾਲ, ਕੋਚ ਅਮਨਦੀਪ ਸਿੰਘ, ਪੰਚ ਤਰਸੇਮ ਸਿੰਘ, ਜਗਜੀਵਨ ਸਿੰਘ, ਡੀ.ਪੀ. ਅਮਰਜੀਤ ਸਿੰਘ, ਬਲਜੀਤ ਕੁਮਾਰ, ਕਮਲਾ ਰਾਣੀ, ਗਗਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ 'ਤੇ ਤਸ਼ੱਦਦ ਪੰਜਾਬ ਸਰਕਾਰ ਦਾ ਸ਼ਰਮਨਾਕ ਕਾਰਾ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਆਰ.ਐਮ.ਪੀ.ਆਈ. ਦੀ ਚੰਡੀਗੜ੍ਹ ਰੈਲੀ 'ਚ ਹਜ਼ਾਰਾਂ ਲੋਕ ਪਹੁੰਚਣਗੇ-ਮਹੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।