18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨਾਂ-ਮਜ਼ਦੂਰਾਂ 'ਤੇ ਤਸ਼ੱਦਦ ਪੰਜਾਬ ਸਰਕਾਰ ਦਾ ਸ਼ਰਮਨਾਕ ਕਾਰਾ-ਹਰਸਿਮਰਤ ਕੌਰ ਬਾਦਲ

ਅਜੀਤ ਡੈਸਕ 19-02-2026
ਮਾਨਸਾ, 18 ਫਰਵਰੀ (ਰਾਵਿੰਦਰ ਸਿੰਘ ਰਵੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ 'ਚ ਕਿਸਾਨਾਂ-ਮਜ਼ਦੂਰਾਂ 'ਤੇ ਕੀਤਾ ਜਾ ਰਿਹਾ ਤਸ਼ੱਦਦ ਸ਼ਰਮਨਾਕ ਕਾਰਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇੱਥੇ ਪਾਰਟੀ ਦਫ਼ਤਰ ਵਿਖੇ ਜ਼ਿਲੇ੍ਹ ਦੇ ਵਰਕਰਾਂ ਨਾਲ ਇਕੱਤਰਤਾ ਮੌਕੇ ਪ੍ਰਗਟਾਏ | ਉਨ੍ਹਾਂ ਕਿਹਾ ਕਿ 9 ਮਹੀਨੇ ਪਹਿਲਾਂ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ 'ਤੇ ਲਾਠੀਚਾਰਜ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਨਾਲ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਲੋਕ ਇਸ ਨੂੰ ਚਲਦਾ ਕਰਨ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਸੂਬੇ 'ਚ ਸਿੱਖਿਆ ਕ੍ਰਾਂਤੀ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਸਕੂਲਾਂ ਦੇ ਕੀਤੇ ਅਚਨਚੇਤ ਦੌਰੇ ਦੌਰਾਨ 27 'ਚੋਂ 18 ਬੱਚਿਆਂ ਨੂੰ ਮਾਤ ਭਾਸ਼ਾ ਪੰਜਾਬੀ ਬਾਰੇ ਗਿਆਨ ਨਹੀਂ ਸੀ | ਬੀਬੀ ਬਾਦਲ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਸ਼ੈਅ ਨਹੀਂ ਅਤੇ ਹਰ ਰੋਜ਼ ਸ਼ਰੇਆਮ ਲੁੱਟਾਂ-ਖੋਹਾਂ ਦੇ ਨਾਲ ਕਤਲ ਵਰਗੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਇਆ ਹੈ | ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੀ ਬਿਹਤਰੀ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਹੀ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾਇਆ ਜਾ ਸਕੇ | ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਾ, ਹਰਬੰਸ ਸਿੰਘ ਪੰਮੀ, ਆਤਮਜੀਤ ਸਿੰਘ ਕਾਲਾ, ਆਤਮਾ ਸਿੰਘ, ਐਡਵੋਕੇਟ ਕੇ. ਐਸ. ਮਠਾੜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣੇ ਅੱਗੇ ਲਗਾਇਆ ਧਰਨਾ <br/> ਅਗਲੀ ਖ਼ਬਰ ਨੈਸ਼ਨਲ ਸਕੂਲ ਖੇਡਾਂ 'ਚ ਧਰਮਪੁਰਾ ਸਕੂਲ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਨੇ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।