12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜਿੰਦਲ ਇੰਟਰਨੈਸ਼ਨਲ ਸਕੂਲ ਦੀ ਸਕਾਲਰਸ਼ਿਪ ਪ੍ਰੀਖਿਆ 'ਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ

ਅਜੀਤ ਡੈਸਕ 23-02-2026
ਬੁਢਲਾਡਾ, 22 ਫਰਵਰੀ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਗਈ ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਦੱਸਿਆ ਕਿ ਇਸ ਸਕਾਲਰਸ਼ਿਪ ਟੈਸਟ ਦਾ ਮੁੱਖ ਉਦੇਸ਼ ਮਿਹਨਤੀ, ਹੁਨਰਮੰਦ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ 'ਚ ਅੱਗੇ ਵਧਣ ਲਈ ਮੌਕਾ ਪ੍ਰਦਾਨ ਕਰਨਾ ਸੀ | ਉਨ੍ਹਾਂ ਕਿਹਾ ਕਿ ਟੈਸਟ ਦੌਰਾਨ ਵਿਦਿਆਰਥੀਆਂ ਦੀ ਬੁੱਧੀਮਤਾ, ਵਿਸ਼ਲੇਸ਼ਣਾਤਮਿਕ ਸੋਚ ਅਤੇ ਵਿਸ਼ੇ ਸੰਬੰਧੀ ਗਿਆਨ ਦੀ ਪਰਖ ਕੀਤੀ ਗਈ ਅਤੇ ਸੰਸਥਾ ਵਲੋਂ ਅਜਿਹੀਆਂ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਯੋਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਕੂਲ ਦੀ ਪ੍ਰਾਥਮਿਕਤਾ ਰਹੀ ਹੈ | ਸਕੂਲ ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਕਾਬਲੇ ਦੇ ਦੌਰ ਲਈ ਤਿਆਰ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਅੱਗੇ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਉੱਦਮ ਕੀਤੇ ਜਾਂਦੇ ਰਹਿਣਗੇ | ਇਸ ਮੌਕੇ ਕੋਆਰਡੀਨੇਟਰ ਕਿਰਨ ਮਠਾੜੂ ਨੇ ਸਕੂਲ ਪ੍ਰਬੰਧਨ ਵਲੋਂ ਸਕਾਲਰਸ਼ਿਪ ਪ੍ਰੀਖਿਆ 'ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਸਕੂਲ ਦਾ ਇਹ ਉਪਰਾਲਾ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ |
ਪਿਛਲੀ ਖ਼ਬਰ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਮਾਨਸਾ-ਭੀਖੀ ਮੁੱਖ ਸੜਕ 'ਤੇ 3 ਵਾਹਨਾਂ ਦੀ ਟੱਕਰ, ਅੱਧੀ ਦਰਜਨ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।