17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਝੁਨੀਰ ਨੂੰ ਮਾਰਕੀਟ ਕਮੇਟੀ ਦਾ ਦਰਜਾ ਦਿੱਤਾ ਜਾਵੇ-ਚਹਿਲ

ਅਜੀਤ ਡੈਸਕ 24-02-2026
ਝੁਨੀਰ, 23 ਫਰਵਰੀ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਰੈਲੀ ਕਰਨ ਜਾ ਰਹੇ ਹਨ, ਜੋ ਕਿ ਹਰ ਵਾਰ ਦੀ ਤਰ੍ਹਾਂ ਲੋਕਾਂ ਨੂੰ ਚੁਟਕਲੇ ਸੁਣਾ ਕੇ ਹੀ ਵਾਪਸ ਨਾ ਚਲੇ ਜਾਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਆਕਾ ਦੀ ਟੀਮ 'ਚੋਂ ਮੁਨੀਸ਼ ਸਿਸੌਦੀਆ ਵੀ ਆ ਰਿਹਾ ਹੈ | ਲੋਕਾਂ ਨੂੰ ਅਜੇ ਵੀ ਇਸ ਸਰਕਾਰ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਝੁਨੀਰ ਨੂੰ ਮਾਰਕੀਟ ਕਮੇਟੀ ਬਣਾ ਕੇ ਜਾਵੇ ਅਤੇ ਨਰਮਾ, ਕਪਾਹ ਤੇ ਮੂੰਗੀ ਵਰਗੀਆਂ ਫ਼ਸਲਾਂ ਦੀ ਖ਼ਰੀਦ ਝੁਨੀਰ ਵਿਖੇ ਸ਼ੁਰੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਹਲਕੇ ਵਿਚ ਬਹੁਤ ਸਾਰੀਆਂ ਸੜਕਾਂ ਵੀ ਟੁੱਟੀਆਂ ਪਈਆਂ ਹਨ, ਦਾ ਨਵੀਨੀਕਰਨ ਕੀਤਾ ਜਾਵੇ |
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਬਰਨਾਲਾ ਰੈਲੀ ਪੰਜਾਬ 'ਚ ਕਾਂਗਰਸ ਸਰਕਾਰ ਦਾ ਮੁੱਢ ਬੰਨੇ੍ਹਗੀ-ਹਿਨਾ ਲਿਖੀ ਰਾਮ ਕਾਵੜੇ ਅਗਲੀ ਖ਼ਬਰ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।