29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

2.66 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 25-02-2026
ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ): ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਨਸ਼ਾ ਤਸ਼ੱਕਰ ਨੂੰ ਦਬੋਚਿਆ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਹੌਲਦਾਰ ਪਰਮਵੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਵਿਚ ਇਕ ਨਸ਼ਾ ਤਸ਼ੱਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਗੋਨਿਆਣਾ ਮੰਡੀ ਵਿਚ ਟਰੈਪ ਲਗਾ ਕੇ ਜਦੋਂ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 2.66 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਨਸ਼ਾ ਤਸ਼ੱਕਰ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਪਿੰਡ ਜੀਦਾ ਵਜੋਂ ਕੀਤੀ ਹੈ | ਪੁਲਿਸ ਨੇ ਤਰਸੇਮ ਸਿੰਘ ਵਾਸੀ ਜੀਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿੰਦਾ <br/> ਅਗਲੀ ਖ਼ਬਰ ਲੋਜਪਾ ਨੇ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।