29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੁੱਖ ਮੰਤਰੀ ਦੀ ਆਮਦ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮ ਹਿਰਾਸਤ 'ਚ ਲਏ

ਅਜੀਤ ਡੈਸਕ 25-02-2026

ਸਰਦੂਲਗੜ੍ਹ/ਝੁਨੀਰ, 24 ਫਰਵਰੀ (ਜੀ.ਐਮ.ਅਰੋੜਾ, ਸੰਜੀਵ ਸਿੰਗਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਝੁਨੀਰ ਵਿਖੇ ਰੈਲੀ ਮੌਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਥਾਣਿਆਂ ਵਿਚ ਬੰਦ ਕਰ ਦਿੱਤਾ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਰਮਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ ਅਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਪ੍ਰਭਜੋਤ ਸਿੰਘ ਦੀ ਅਗਵਾਈ ਵਿਚ ਉਹ ਮੁੱਖ ਮੰਤਰੀ ਨੂੰ ਮਿਲਣ ਆਏ ਸਨ | ਉਪਰੋਕਤ ਤੋਂ ਇਲਾਵਾ ਅੰਗਰੇਜ ਸਿੰਘ ਸਾਹਨੇਵਾਲੀ, ਕੁਲਦੀਪ ਸਿੰਘ ਅੱਕਾਂਵਾਲੀ, ਗੁਰਲਾਲ ਸਿੰਘ ਬਹਿਣੀਵਾਲ, ਗੁਰਦੀਪ ਸਿੰਘ ਬਰਨਾਲਾ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਬੋਹਾ, ਗੁਰਪਾਲ ਸਿੰਘ ਘੁੱਦੂਵਾਲਾ ਨੂੰ ਪੁਲਿਸ ਨੇ ਝੁਨੀਰ ਦੇ ਬੱਸ ਸਟੈਂਡ ਤੋਂ ਹਿਰਾਸਤ 'ਚ ਲੈ ਕੇ ਸਰਦੂਲਗੜ੍ਹ ਤੇ ਜੌੜਕੀਆਂ ਥਾਣੇ 'ਚ ਬੰਦ ਕਰ ਦਿੱਤਾ, ਜਿਨ੍ਹਾਂ ਨੂੰ ਰੈਲੀ ਤੋਂ ਬਾਅਦ ਦੇਰ ਸ਼ਾਮ ਛੱਡ ਦਿੱਤਾ ਗਿਆ |

ਪਿਛਲੀ ਖ਼ਬਰ ਬੱਬੀ ਦਾਨੇਵਾਲੀਆ ਨੇ ਕਿ੍ਕਟ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ 'ਚ ਕਤਲੇਆਮ ਤੇ ਗੈਂਗਸਟਰਵਾਦ ਪੈਰ ਪਸਾਰ ਰਿਹਾ ਹੈ-ਜਨਮੇਜਾ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।