17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਈ ਜਾਵੇਗੀ ਵੈਕਸੀਨ-ਸਿਵਲ ਸਰਜਨ <br/>

ਅਜੀਤ ਡੈਸਕ 06-03-2026
ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਸ਼ਵ ਭਰ 'ਚ ਅÏਰਤਾਂ 'ਚ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ 'ਚ ਇਸ ਬਿਮਾਰੀ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਐਚ.ਪੀ.ਵੀ. ਹੈ ਅਤੇ ਇਸ ਦੀ ਲਾਗ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੌਰਾਨ 14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾਈ ਜਾਵੇਗੀ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੇਕਰ ਸਹੀ ਉਮਰ 'ਚ ਐਚ.ਪੀ.ਵੀ. ਦਾ ਟੀਕਾਕਰਨ ਕਰਵਾਇਆ ਜਾਵੇ ਤਾਂ ਕੈਂਸਰ ਦੇ ਖ਼ਤਰੇ ਨੂੰ ਲਗਭਗ 90 ਫ਼ੀਸਦੀ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਮਾਪਿਆਂ ਨੂੰ ਬਿਨਾਂ ਕਿਸੇ ਡਰ ਜਾਂ ਅਫ਼ਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਜ਼ਿਲ੍ਹਾ ਹਸਪਤਾਲ ਮਾਨਸਾ, ਬੁਢਲਾਡਾ, ਖ਼ਿਆਲਾ ਕਲਾਂ, ਭੀਖੀ, ਬਰੇਟਾ, ਨੰਗਲ ਕਲਾਂ, ਬੋਹਾ, ਢੈਪਈ, ਸਰਦੂਲਗੜ੍ਹ, ਕਰੰਡੀ, ਬਹਿਣੀਵਾਲ ਅਤੇ ਝੁਨੀਰ ਵਿਖੇ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ, ਡਾ. ਪਰਵਿਸ਼, ਡਾ. ਜੋਤੀ ਸ਼ਾਰਦਾ, ਤਿਰਲੋਕ ਸਿੰਘ, ਸੁਸ਼ਮਾ ਰਾਣੀ, ਮਲਕੀਤ ਕੌਰ, ਸੁਖਪਾਲ ਕੌਰ, ਕੰਵਲਜੀਤ ਕੌਰ, ਬਲਜੀਤ ਕੌਰ, ਸੁਖਜਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਸੀ. ਵਲੋਂ ਪਾਣੀ ਦੀ ਦੁਰਵਰਤੋਂ ਅਤੇ ਪ੍ਰਦੂਸ਼ਿਤ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਅਗਲੀ ਖ਼ਬਰ ਐੱਨ.ਪੀ.ਐੱਸ. ਕਰਮਚਾਰੀ 8 ਮਾਰਚ ਨੂੰ ਚੰਡੀਗੜ੍ਹ ਕਰਨਗੇ ਕੂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।