17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡੀ.ਸੀ. ਵਲੋਂ ਪਾਣੀ ਦੀ ਦੁਰਵਰਤੋਂ ਅਤੇ ਪ੍ਰਦੂਸ਼ਿਤ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

ਅਜੀਤ ਡੈਸਕ 06-03-2026
ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਨੂੰ ਪਾਣੀ ਦੀ ਬੱਚਤ ਲਈ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ | ਉਨ੍ਹਾਂ ਕੁਦਰਤੀ ਸੋਮੇ, ਪਾਣੀ ਦੀ ਦੁਰਵਰਤੋਂ ਕਰਨ ਅਤੇ ਪ੍ਰਦੂਸ਼ਿਤ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਉਣ ਦੇ ਨਾਲ ਹੀ ਪੰਜਾਬ ਵਾਟਰ ਰਿਸੋਰਸਿਸ ਰੈਗੂਲੇਸ਼ਨ ਤੇ ਮੈਨੇਜਮੈਂਟ ਐਕਟ 2020 ਨੂੰ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ 'ਚ ਰੋਜ਼ਾਨਾ 10 ਹਜ਼ਾਰ ਲੀਟਰ ਤੋਂ ਵੱਧ ਪਾਣੀ ਦੀ ਖਪਤ ਹੁੰਦੀ ਹੈ, ਵਰਗੇ ਵਪਾਰਕ ਅਦਾਰਿਆਂ ਲਈ ਇਸ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ | ਡੀ.ਸੀ. ਵਲੋਂ ਮੀਟਿੰਗ ਦੌਰਾਨ ਬਰਸਾਤੀ ਪਾਣੀ ਨੂੰ ਅਜਾਈਾ ਨਸ਼ਟ ਹੋਣ ਤੋਂ ਰੋਕਣ ਲਈ ਉਚਿੱਤ ਭੰਡਾਰਨ ਅਤੇ ਰੀਚਾਰਜਿੰਗ ਸਿਸਟਮ ਲਗਾਉਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਨਿਰੰਤਰ ਚੈਕਿੰਗ ਕਰਨ ਲਈ ਵੀ ਅਪੀਲ ਕੀਤੀ | ਉਨ੍ਹਾਂ ਆਮ ਲੋਕਾਂ ਨੂੰ ਵੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਪਾਣੀ ਨੂੰ ਬਚਾਉਣ ਲਈ ਇਸ ਮੁਹਿੰਮ 'ਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਏ.ਡੀ.ਸੀ. ਆਕਾਸ਼ ਬਾਂਸਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਲੀਨ ਕੌਰ, ਐੱਸ.ਡੀ.ਐਮ. ਮਾਨਸਾ ਬਲਜੀਤ ਕੌਰ, ਐੱਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐੱਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ,
ਪਿਛਲੀ ਖ਼ਬਰ ਪੁਲਿਸ ਨੇ ਦੋਹਰੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਇਆ, 1 ਕਾਬੂ ਅਗਲੀ ਖ਼ਬਰ 14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਈ ਜਾਵੇਗੀ ਵੈਕਸੀਨ-ਸਿਵਲ ਸਰਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।