17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅੱਜ ਸਾੜੀ ਜਾਵੇਗੀ ਪੰਜਾਬ ਸਰਕਾਰ ਦੀ ਅਰਥੀ <br/> ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 06-03-2026
ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਸੀ. ਪੀ. ਐਫ. ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਦੇ ਮੁੱਖ ਗੇਟ ਅੱਗੇ ਪੁਰਾਣੀ ਪੈਨਸ਼ਨ ਸਕੀਮ ਦੇ ਅਧੂਰੇ ਨੋਟੀਫ਼ਿਕੇਸ਼ਨ ਤੇ ਮੁਲਾਜ਼ਮ ਵਿਰੋਧੀ ਬਾਕੀ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਪੀ.ਐੱਸ.ਐਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਸੀ.ਪੀ.ਐਫ. ਦੇ ਧਰਮਿੰਦਰ ਸਿੰਘ ਹੀਰੇਵਾਲਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 1 ਜਨਵਰੀ 2016 ਤੋਂ ਪੇਅ-ਕਮਿਸ਼ਨ ਦੀ ਬਹਾਲੀ : ਪੰਜਾਬ ਪੇਅ-ਕਮਿਸ਼ਨ ਦੇ ਖੋਹੇ ਗਏ ਸਕੇਲ ਜਿਵੇਂ ਕਿ 1. 17. 2020 ਦੇ ਪੱਤਰ ਰਾਹੀਂ ਪ੍ਰਭਾਵਿਤ ਹੋਏ ਸਕੇਲ ਨੂੰ ਮੁੜ ਬਹਾਲ ਕਰਨ ਦੇ ਨਾਲ ਹੀ 15 ਜਨਵਰੀ 2015 ਦੇ ਪੱਤਰ ਨੂੰ ਰੱਦ ਕਰ ਕੇ ਪਰਖ ਦੇ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਅਤੇ ਭੱਤੇ ਦਿੱਤੇ ਜਾਣ, 4-9-14 ਏ.ਸੀ.ਪੀ. ਸਕੀਮ: ਪੁਰਾਣੀ ਸਮਾਂਬੱਧ ਤਰੱਕੀ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ, ਵੱਖ-ਵੱਖ ਵਿਭਾਗਾਂ ਵਿਚ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੀ ਨੀਤੀ ਲਾਗੂ ਹੋਵੇ, ਸਰਕਾਰ ਵਲੋਂ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ | ਆਗੂਆਂ ਨੇ ਦੱਸਿਆ ਕਿ 6 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀ ਸਾੜੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਫਿਰ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਕਮਲ ਸਰਮਾ, ਮਲਕੀਤ ਸਿੰਘ, ਅੰਮਿ੍ਤਪਾਲ ਸਿੰਘ, ਜਸਪ੍ਰੀਤ ਸਿੰਘ ਰੱਲੀ, ਸਰਬਜੀਤ ਸਿੰਘ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਮੋਹਿਤ ਆਦਿ ਹਾਜ਼ਰ ਸਨ

ਪਿਛਲੀ ਖ਼ਬਰ ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ-ਸੁਖਬੀਰ ਅਗਲੀ ਖ਼ਬਰ ਪੁਲਿਸ ਨੇ ਦੋਹਰੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਇਆ, 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।