27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 07-03-2026
ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਅਤੇ ਟਰੇਡ ਯੂਨੀਅਨ ਸੈਂਟਰਾਂ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਤੋਂ ਪਹਿਲਾ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਅਤੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖ਼ਤਾ ਕਦਮ ਨਹੀਂ ਪੁੱਟਿਆ, ਸਗੋਂ ਐਨ.ਪੀ.ਐਸ. ਅਧੀਨ ਕਰੋੜਾਂ-ਅਰਬਾਂ ਰੁਪਏ ਦੇ ਖ਼ਜ਼ਾਨੇ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ 'ਚ ਲਗਾਉਣ ਲਈ ਦਿੱਤਾ ਜਾ ਰਿਹਾ ਹੈ ਅਤੇ ਮੁਲਾਜ਼ਮ 5-5 ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਸੇਵਾਮੁਕਤ ਹੋ ਰਹੇ ਹਨ | ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਖ਼ੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਝੂਠ ਸਾਬਤ ਹੋਇਆ ਹੈ | ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਡੀ.ਟੀ.ਐਫ਼. ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਹਰਜਿੰਦਰ ਸਿੰਘ ਅਨੂਪਗੜ੍ਹ, ਮਲਕੀਤ ਸਿੰਘ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਰੱਲੀ, ਸਰਬਜੀਤ ਸਿੰਘ,

ਪਿਛਲੀ ਖ਼ਬਰ ਵਿਕਾਸ ਕਾਰਜਾਂ ਵਿੱਚ ਧਾਂਧਲੀ ਦੇ ਦੋਸ਼ਾਂ ਹੇਠ ਬੀ.ਡੀ.ਪੀ.ਓ. ਅਤੇ ਵੀ.ਡੀ. ਓ. ਸਮੇਤ 12 ਉੱਤੇ ਮੁਕੱਦਮਾ ਦਰਜ, 3 ਅਧਿਕਾਰ... ਅਗਲੀ ਖ਼ਬਰ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।