04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਸੂਬੇ ਦੇ ਲੋਕਾਂ ਨਾਲ ਧੋਖਾ-ਕੇ.ਐੱਸ. ਮਠਾੜੂ <br/>

ਅਜੀਤ ਡੈਸਕ 09-03-2026
ਮਾਨਸਾ, 8 ਮਾਰਚ (ਰਾਵਿੰਦਰ ਸਿੰਘ ਰਵੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਸੂਬੇ ਦੇ ਲੋਕਾਂ ਨਾਲ ਧੋਖਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਕੇ.ਐੱਸ. ਮਠਾੜੂ ਨੇ ਇੱਥੇ ਪ੍ਰਗਟਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਜੋ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਨ, ਉਹ ਹਾਲੇ ਤੱਕ ਪੂਰੇ ਨਹੀਂ ਹੋਏ | ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ ਅਤੇ ਨੌਜਵਾਨ ਬੇਰੁਜ਼ਗਾਰੀ ਦੇ ਝੰਬੇ ਵਿਦੇਸ਼ਾਂ ਵੱਲ ਪ੍ਰਵਾਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 18 ਸਾਲ ਤੋਂ ਉੱਪਰ ਸਾਰੀਆਂ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ 4 ਸਾਲ ਬੀਤਣ ਦੇ ਬਾਵਜੂਦ ਅੱਜ ਬਜਟ 'ਚ ਵੱਖ-ਵੱਖ ਸ਼ੇ੍ਰਣੀਆਂ ਬਣਾ ਕੇ ਸਰਕਾਰ ਦੇ ਰਹਿੰਦੇ ਸਮੇਂ ਤੱਕ ਹੀ ਇਹ ਪੈਸਾ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਅÏਰਤਾਂ ਸਰਕਾਰੀ ਨੌਕਰੀ ਕਰਦੀਆਂ ਹਨ ਜਾਂ ਟੈਕਸ ਭਰਦੀਆਂ ਹਨ, ਨੂੰ ਇਸ ਲਾਭ ਤੋਂ ਵਾਂਝੇ ਰੱਖਿਆ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਹੋਇਆ ਹੈ |

ਪਿਛਲੀ ਖ਼ਬਰ ਅੰਡਰ-23 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ 11 ਨੂੰ ਅਗਲੀ ਖ਼ਬਰ ਬਜਟ 'ਚ ਮਹਿਲਾਵਾਂ ਨਾਲ ਧੋਖਾ ਕੀਤਾ-ਗਗਨਦੀਪ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।