28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਨਸਾ ਪੁਲਿਸ ਵਲੋਂ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕੁਲਵਿੰਦਰ ਸਿੰਘ ਵਾਸੀ ਰੱਲਾ ਕੋਲੋਂ 200 ਲੀਟਰ ਲਾਹਣ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਚਿੱਟਾ ਤੇ ਨਸ਼ੀਲੀਆਂ ਗੋਲੀਆਂ ਫੜੀਆਂ-ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਦੀਪਕ ਕੁਮਾਰ ਵਾਸੀ ਮਾਨਸਾ ਕੋਲੋਂ 45 ਗ੍ਰਾਮ ਚਿੱਟਾ ਤੇ 20 ਨਸ਼ੀਲੀਆਂ ਗੋਲੀਆਂ, ਥਾਣਾ ਬੁਢਲਾਡਾ ਪੁਲਿਸ ਨੇ ਸਨੀ ਵਾਸੀ ਬੁਢਲਾਡਾ ਹਾਲ ਅਹਿਮਦਪੁਰ ਤੋਂ 20 ਨਸ਼ੀਲੀਆਂ ਗੋਲੀਆਂ, ਸੀ.ਆਈ.ਏ ਸਟਾਫ਼ ਪੁਲਿਸ ਨੇ ਅਕਾਸ ਕੁਮਾਰ ਵਾਸੀ ਸਰਦੂਲਗੜ੍ਹ ਤੋਂ 7 ਗ੍ਰਾਮ ਚਿੱਟਾ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅਰਜੁਨ ਸਿੰਘ ਵਾਸੀ ਮਾਨਸਾ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਜ਼ਰੂਰੀ ਮੀਟਿੰਗ <br/> ਅਗਲੀ ਖ਼ਬਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।