14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ

ਅਜੀਤ ਡੈਸਕ 31-03-2026

ਮਾਨਸਾ, 30 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸਥਾਨਕ ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ ਨੇ ਕਿਹਾ ਕਿ ਥਾਣਾ ਜੰਡਿਆਲਾ ਗੁਰੂ ਦੇ ਐੱਸ.ਐਚ.ਓ. ਵਲੋਂ ਪੁਲਿਸ ਟੀਮ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੇ ਘਰ ਛਾਪਾ ਮਾਰ ਕੇ ਅÏਰਤਾਂ ਸਮੇਤ ਸਾਰਿਆਂ ਨਾਲ ਦੁਰਵਿਹਾਰ ਕੀਤਾ | ਇਸ ਦੇ ਨਾਲ ਹੀ ਪ੍ਰਧਾਨ 'ਤੇ ਪਰਚਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ ਐੱਸ.ਐਚ.ਓ ਨਰੇਸ਼ ਕੁਮਾਰ ਤੇ ਹੋਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਅਤੇ ਦਰਜ ਮੁਕੱਦਮਾ ਰੱਦ ਕਰਵਾਉਣ ਲਈ 17 ਮਾਰਚ ਨੂੰ ਸੀਨੀਅਰ ਕਪਤਾਨ ਪੁਲਿਸ (ਦਿਹਾਤੀ) ਅੰਮਿ੍ਤਸਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ | ਐੱਸ.ਐੱਸ.ਪੀ. ਵਲੋਂ ਐੱਸ.ਆਈ.ਟੀ. ਦਾ ਗਠਨ ਕਰਦਿਆਂ 23 ਮਾਰਚ ਤੱਕ ਰਿਪੋਰਟ ਮੰਗਣ ਅਤੇ ਸਬੰਧਿਤ ਪੁਲਿਸ ਕਰਮਚਾਰੀਆਂ ਵਿਰੁੱਧ ਕੇਸ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ 7 ਦਿਨ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਜਿਸ ਪ੍ਰਤੀ ਰਾਜ ਭਰ ਦੇ ਕਰਮਚਾਰੀਆਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ 2 ਅਪ੍ਰੈਲ ਨੂੰ ਮੁੜ ਐੱਸ.ਐੱਸ.ਪੀ. (ਦਿਹਾਤੀ) ਅੰਮਿ੍ਤਸਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਕੰਵਲਪ੍ਰੀਤ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਸੁਨੀਲ ਕੁਮਾਰ, ਹਰਵਿੰਦਰ ਸਿੰਘ, ਲੱਖਾ ਸਿੰਘ, ਨਰਿੰਦਰ ਸਿੰਘ, ਪਵਨ ਕੁਮਾਰ, ਪਰਮਜੀਤ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ ਗਾਗੋਵਾਲ, ਹਰਬੰਸ ਸਿੰਘ, ਸੁਖਵਿੰਦਰ ਕੌਰ, ਚੰਚਲ ਰਾਣੀ, ਹਰਬੰਸ ਕੌਰ, ਗੁਰਪ੍ਰੀਤ ਕੌਰ, ਰੀਤਿਕਾ ਰਾਣੀ, ਸੰਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ ਦੀ ਧੀ ਦਾ ਆਈ.ਪੀ.ਐੱਸ ਬਣਨਾ ਫ਼ਖਰ ਵਾਲੀ ਗੱਲ-ਬਹਿਣੀਵਾਲ <br/> ਯੂ. ਪੀ. ਐੱਸ. ਸੀ. ਪ੍ਰੀਖਿਆ ਪਾਸ ਕਰਨ ਵਾਲ... ਅਗਲੀ ਖ਼ਬਰ ਭਾਕਿਯੂ (ਸਿੱਧੂਪੁਰ) ਨੇ ਬੈਂਕ ਅੱਗੇ ਧਰਨਾ ਲਗਾ ਕੇ ਸਰਕਾਰ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।