ਮਾਨਸਾ, 30 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਜ਼ਿਲੇ੍ਹ ਦੇ ਪਿੰਡ ਧਲੇਵਾਂ ਦੀ ਜੰਮਪਲ ਮਨਪ੍ਰੀਤ ਕੌਰ ਦਾ ਪੰਜਾਬੀ ਭਾਸ਼ਾ ਦਾ ਪ੍ਰਚਾਰ ਕਰਨ ਵਾਲੇ ਤੇ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਾਧਾਰਨ ਕਿਸਾਨ ਪਰਿਵਾਰ ਦੀ ਲੜਕੀ ਮਨਪ੍ਰੀਤ ਨੇ 136ਵਾਂ ਰੈਂਕ ਹਾਸਿਲ ਕਰ ਕੇ ਆਪਣਾ ਆਈ.ਪੀ.ਐੱਸ. ਬਣਨ ਦਾ ਸੁਪਨਾ ਪੂਰਾ ਕੀਤਾ ਹੈ | ਸ. ਬਹਿਣੀਵਾਲ ਨੇ ਕਿਹਾ ਕਿ ਮਾਨਸਾ ਜ਼ਿਲੇ੍ਹ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਪਹਿਲੀ ਲੜਕੀ ਆਈ.ਪੀ.ਐੱਸ. ਬਣੀ ਹੈ | ਉਨ੍ਹਾਂ ਕਿਹਾ ਕਿ ਉਸ ਤੋਂ ਹੋਰ ਕੁੜੀਆਂ ਨੂੰ ਵੀ ਪ੍ਰੇਰਨਾ ਮਿਲੇਗੀ | ਉਨ੍ਹਾਂ ਕਿਹਾ ਕਿ ਮਨੁੱਖ ਨੂੰ ਹਰੇਕ ਭਾਸ਼ਾ ਸਿੱਖਣੀ ਚਾਹੀਦੀ ਹੈ ਪਰ ਕਦੇ ਵੀ ਆਪਣੀ ਮਾਤ ਭਾਸ਼ਾ ਨੂੰ ਵਿਸਾਰਨਾ ਨਹੀਂ ਚਾਹੀਦਾ | ਬਹਿਣੀਵਾਲ ਨੇ ਮਨਪ੍ਰੀਤ ਕੌਰ ਨੂੰ 41 ਅੱਖਰੀ ਫੱਟੀ ਤੇ ਸ਼ਾਲ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੇ ਨੌਜਵਾਨਾਂ ਨੂੰ ਉਸ ਦੀ ਸਫਲਤਾ ਤੋਂ ਮਾਰਗ ਦਰਸ਼ਨ ਅਤੇ ਪ੍ਰੇਰਨਾ ਲੈਣ ਦੀ ਲੋੜ ਹੈ | ਇਸ ਮੌਕੇ ਲੜਕੀ ਦੇ ਪਿਤਾ ਸੁਖਦੇਵ ਸਿੰਘ, ਯੂਥ ਆਗੂ ਹਰਵਿੰਦਰ ਸਿੰਘ ਧਲੇਵਾਂ ਤੇ ਹੋਰ ਵੀ ਹਾਜ਼ਰ ਸਨ |
ਯੂ. ਪੀ. ਐੱਸ. ਸੀ. ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਧਲੇਵਾਂ ਦਾ ਸਨਮਾਨ <br/>
ਅਜੀਤ ਡੈਸਕ
31-03-2026