15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਲੜਕੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 31-03-2026
ਮਾਨਸਾ, 30 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਚਕੇਰੀਆਂ ਵਲੋਂ 'ਬਿਊਟੀ ਪਾਰਲਰ ਸਿਖਲਾਈ ਪ੍ਰੋਗਰਾਮ' ਤਹਿਤ ਪਿੰਡਾਂ ਦੀਆਂ ਬੇਰੁਜ਼ਗਾਰ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਇੱਕ ਮਹੀਨੇ ਦਾ ਸਿਖਲਾਈ ਕੈਂਪ ਲਗਾਇਆ ਗਿਆ | ਮਨਪ੍ਰੀਤ ਕੌਰ ਚੀਫ਼ ਮੈਨੇਜਰ ਐਫ.ਆਈ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸਿੱਖਿਆਰਥੀਆਂ ਨੂੰ ਆਪਣੇ ਹੁਨਰ ਦੀ ਸਹੀ ਇਸਤੇਮਾਲ ਕਰ ਕੇ ਸਵੈ-ਰੁਜਗਾਰ ਸ਼ੁਰੂ ਕਰਨਾ ਚਾਹੀਦਾ ਹੈ | ਰਾਖੀ ਸ਼ਰਮਾ ਵਲੋਂ ਸਿਖਲਾਈ ਦੌਰਾਨ ਬਿਊਟੀ ਪਾਰਲਰ ਨਾਲ ਸਬੰਧਿਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਡਾਇਰੈਕਟਰ ਸਰਵਜੀਤ ਕੌਰ ਨੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ | ਇਸ ਮੌਕੇ ਆਰ ਸੈਟੀ ਟੀਮ ਦੇ ਕੁਆਰਡੀਨੇਟਰ ਅਨਿਲ ਕੁਮਾਰ, ਕੁਲਵਿੰਦਰ ਸਿੰਘ, ਮਯੰਕ ਅਗਰਵਾਲ, ਵਰੁਣ ਕੌਸ਼ਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਸਾਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਅਗਲੀ ਖ਼ਬਰ ਤੇਲ ਤੇ ਗੈਸ ਦੀ ਸਪਲਾਈ ਸੰਬੰਧੀ ਸ਼ਿਕਾਇਤਾਂ ਦੇ ਫ਼ੌਰੀ ਨਿਪਟਾਰੇ ਲਈ ਕੰਟਰੋਲ ਰੂਮ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।